Posted on September 12th, 2014

ਲੁਧਿਆਣਾ- ਪੰਜਾਬ ਦੇ ਕੈਬਨਿਟ ਖੇਤੀਬਾੜੀ ਜਥੇਦਾਰ ਤੋਤਾ ਸਿੰਘ ਨੇ ਸਾਫ਼ ਸ਼ਬਦਾਂ 'ਚ ਕਿਹਾ ਕਿ ਕੇਂਦਰ ਸਰਕਾਰ ਤੇ ਵਿਰੋਧੀ ਜੋ ਮਰਜ਼ੀ ਆਖੀ ਜਾਣ ਪਰ ਦੇਸ਼ ਦੀ 125 ਕਰੋੜ ਆਬਾਦੀ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀਆਂ ਸਬਸਿਡੀਆਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ। ਖੇਤੀਬਾੜੀ ਮੰਤਰੀ ਨੇ ਇਹ ਪ੍ਰਗਟਾਵਾ ਪੀ.ਏ.ਯੂ. ਦੇ ਕਿਸਾਨ ਮੇਲੇ ਤੇ ਗਡਵਾਸੂ ਦੇ ਪਸ਼ੂ ਪਾਲਨ ਮੇਲੇ ਦਾ ਉਦਘਾਟਨ ਕਰਨ ਤੋਂ ਬਾਅਦ ਪੀ.ਏ.ਯੂ. ਸਟਨ ਹਾਊਸ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ 1997 ਤੋਂ 2002 ਤੇ ਹੁਣ 2007 ਤੋਂ ਅੱਜ ਤੱਕ 7200 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਤੇ ਹੋਰ ਸਬਸਿਡੀਆਂ ਦਿੱਤੀਆਂ ਹਨ, ਪਰ ਇਸ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਸਿਰ 3500 ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੋਇਆ ਹੈ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026