Posted on September 20th, 2014

ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਦੇ ਬੇਟੇ ਵੱਲੋਂ ਦਰਜ ਮਾਣਹਾਨੀ ਕੇਸ 'ਚ ਪਟਿਆਲਾ ਹਾਊਸ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸ਼ਾਜ਼ੀਆ ਇਲਮੀ, ਪ੍ਰਸ਼ਾਂਤ ਭੂਸ਼ਣ ਤੇ ਮਨੀਸ਼ ਸਿਸੋਦੀਆ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਕੇਜਰੀਵਾਲ ਸਮੇਤ ਇਨ੍ਹਾਂ ਸਾਰੇ ਆਗੂਆਂ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਚੱਲੇਗਾ। ਮੈਟਰੋਪਾਲਿਟਨ ਮੈਜਿਸਟ੍ਰੇਟ ਸੁਨੀਲ ਕੁਮਾਰ ਸ਼ਰਮਾ ਨੇ ਦੋਸ਼ ਤੈਅ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ 2015 ਤੈਅ ਕੀਤੀ ਹੈ, ਇਸ ਦਿਨ ਗਵਾਹਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੇ ਸਾਬਕਾ ਕਾਨੂੰਨ ਮੰਤਰੀ ਕਪਿਲ ਸਿੱਬਲ 'ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਕਾਨੂੰਨ ਮੰਤਰੀ ਬਣਨ ਦੇ 24 ਘੰਟਿਆਂ ਦੇ ਅੰਦਰ ਹੀ ਹਚਿਸਨ ਏਸਾਰ ਨੂੰ ਵੋਡਾਫੋਨ ਦੀ 11217 ਕਰੋੜ ਦੀ ਦੇਦਾਰੀ ਦਾ ਮਾਮਲਾ ਅਦਾਲਤ ਦੇ ਬਾਹਰ ਹੀ ਨਿਪਟਾ ਦਿੱਤਾ ਸੀ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026