Posted on November 1st, 2014

ਸਤਲਾਣੀ ਸਾਹਿਬ (ਰਾਜਿੰਦਰ ਸਿੰਘ ਰੂਬੀ)- ਪਿਛਲੇ ਦੋ ਸਾਲ ਤੋਂ ਭੰਗ ਚਲੀ ਆ ਰਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਕੇ ਆਹੁਦੇਦਾਰ ਥਾਪਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ 10 ਸਿੱਖ ਆਗੂਆਂ ਨੂੰ ਕਮੇਟੀ 'ਚ ਮੈਂਬਰ ਨਾਮਜ਼ਦ ਕਰਕੇ ਨੋਟੀਫਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਬਾਅਦ 'ਚ ਇਹ ਚੁਣੇ ਗਏ ਕਮੇਟੀ ਦੇ ਮੈਂਬਰ ਵੋਟਾਂ ਰਾਹੀਂ ਜਾਂ ਆਪਸੀ ਸਹਿਮਤੀ ਨਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਥਾਪੇ ਜਾਣ ਵਾਲੇ ਪ੍ਰਧਾਨ ਤੇ ਹੋਰ ਆਹੁਦੇਦਾਰਾਂ ਦੀ ਚੋਣ ਕਰਨਗੇ।
ਦੱਸਣਯੋਗ ਹੈ ਕਿ ਪਿਛਲੇ ਦੋ ਸਾਲ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇਦਾਰਾਂ ਦੀ ਚੋਣ ਸਬੰਧੀ ਕੋਈ ਨੋਟੀਫਕੇਸ਼ਨ ਜਾਰੀ ਨਾ ਹੋਣ ਕਾਰਨ ਸਰਕਾਰੀ ਵਿਭਾਗ ਓਕਾਫ਼ ਬੋਰਡ ਵੱਲੋਂ ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਵਿਖੇ ਮਨਾਏ ਜਾਦੇ ਸਿੱਖ ਗੁਰੂਆਂ ਦੇ ਗੁਰਪੁਰਬਾਂ ਮੌਕੇ ਭਾਰਤ ਤੋਂ ਇਲਾਵਾ ਹੋਰਨਾਂ ਮੁਲਕਾਂ ਤੋਂ ਆਉਣ ਵਾਲੀਆਂ ਸਿੱਖ ਸੰਗਤਾਂ ਲਈ ਰਿਹਾਇਸ਼, ਲੰਗਰ ਅਤੇ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਂਦਾ ਸੀ ਪਰ ਹੁਣ ਪਾਕਿਸਤਾਨ ਸਰਕਾਰ ਵੱਲੋਂ ਸਿੱਖ ਕਮੇਟੀ ਦੀ ਚੋਣ ਲਈ ਕੀਤੇ ਗਏ ਨੋਟੀਫਕੇਸ਼ਨ ਨਾਲ ਪਾਕਿਸਤਾਨ ਵੱਸਦੇ ਸਿੱਖਾਂ ਪਰਿਵਾਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਾਕਿਸਤਾਨੀ ਪੰਜਾਬ ਦੇ ਅਸੰਬਲੀ ਮੈਂਬਰ ਸ: ਰਾਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਧੰਨਵਾਦੀ ਹਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੇ ਜਿਨ੍ਹਾਂ ਨੇ ਪਾਕਿਸਤਾਨ ਦੇ ਸਿੱਖਾਂ ਨੂੰ ਮਾਣ ਸਤਿਕਾਰ ਦਿੰਦਿਆਂ 7 ਨਵੰਬਰ ਨੂੰ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸਿੱਖ ਸੰਗਤਾਂ ਦੀ ਸੇਵਾ ਕਰਨ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇ ਪ੍ਰਧਾਨਗੀ ਦੀ ਚੋਣ ਪ੍ਰਕਾਸ਼ ਗੁਰਪੁਰਬ ਤੋਂ ਬਾਅਦ ਹੋਵੇਗੀ ਮਗਰ ਪਾਕਿਸਤਾਨ ਸਿੱਖ ਸੰਗਤਾਂ ਬੜੇ ਹੀ ਉਤਸ਼ਾਹ ਭਾਵਨਾ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਦੀ ਸੇਵਾ ਵਿਚ ਕੋਈ ਕਸਰ ਨਹੀਂ ਛੱਡਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਪਾਕਿਸਤਾਨ ਵੱਲੋਂ ਜਾਰੀ ਹੋਏ ਨੋਟੀਫਕੈਸ਼ਨ ਵਿਚ ਸਾਬਕਾ ਪ੍ਰਧਾਨ ਬਾਬਾ ਸ਼ਾਮ ਸਿੰਘ, ਸ: ਰਾਮੇਸ਼ ਸਿੰਘ ਅਰੋੜਾ, ਡਾ: ਸਵਰਨ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਸ: ਤਾਰੂ ਸਿੰਘ, ਸ: ਗੋਪਾਲ ਸਿੰਘ, ਸ: ਮਨਿੰਦਰ ਸਿੰਘ, ਸ: ਸਾਹਿਬ ਸਿੰਘ, ਸ: ਭਗਤ ਸਿੰਘ, ਬਾਬਾ ਅਮਰਜੀਤ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ।
ਇਥੇ ਇਹ ਵੀ ਦੱਸਯੋਗ ਹੈ ਕਿ ਚੁਣੇ ਗਏ ਮੈਂਬਰ ਭਾਰਤ ਤੋਂ ਇਲਾਵਾ ਹੋਰਨਾਂ ਮੁਲਕਾਂ ਤੋਂ ਪ੍ਰਕਾਸ਼ ਗੁਰਪੂਰਬ ਮੌਕੇ ਪਾਕਿਸਤਾਨ ਆਉਣ ਵਾਲੀਆਂ ਸੰਗਤਾਂ ਦੇ ਅਗਾਓ ਸਾਰੇ ਪ੍ਰਬੰਧ ਕਰਨਗੇ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026