Posted on November 17th, 2014

ਅੰਮ੍ਰਿਤਸਰ- ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਕੋ ਦਿਨ ਆਉਣ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਪ੍ਰਕਾਸ਼ ਪੁਰਬ ਦੀ ਤਰੀਕ 28 ਦਸੰਬਰ ਦੀ ਥਾਂ 7 ਜਨਵਰੀ (23 ਪੋਹ) ਕਰ ਦਿੱਤੀ ਗਈ ਹੈ ਤੇ ਸਿੱਖ ਸੰਗਤਾਂ ਨੂੰ ਆਖਿਆ ਗਿਆ ਹੈ ਕਿ ਗੁਰਪੁਰਬ 23 ਪੋਹ ਨੂੰ ਮਨਾਇਆ ਜਾਵੇ।
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਤੇ ਗਿਆਨੀ ਰਘਬੀਰ ਸਿੰਘ ਸ਼ਾਮਲ ਸਨ। ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 26, 27, 28 ਦਸੰਬਰ ਨੂੰ ਆ ਰਿਹਾ ਹੈ ਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੀ 28 ਦਸੰਬਰ ਨੂੰ ਹੈ। ਇਸ ਮਾਮਲੇ ਵਿੱਚ ਸ਼ੋ੍ਰਮਣੀ ਕਮੇਟੀ ਵੱਲੋਂ ਇੱਕ ਪੱਤਰ ਭੇਜ ਕੇ ਮੰਗ ਕੀਤੀ ਗਈ ਸੀ ਕਿ ਪ੍ਰਕਾਸ਼ ਪੁਰਬ ਦੀ ਹੋਰ ਤਰੀਕ ਨਿਯਤ ਕੀਤੀ ਜਾਵੇ ਜਿਸ ‘ਤੇ ਵਿਚਾਰ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਪ੍ਰਕਾਸ਼ ਪੁਰਬ 7 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਸਿੱਖ ਸੰਗਤਾਂ ਅਤੇ ਸ਼ੋ੍ਰਮਣੀ ਕਮੇਟੀ ਨੂੰ ਆਖਿਆ ਕਿ ਉਹ ਆਪਣੇ ਅਦਾਰਿਆਂ ਵਿੱਚ ਇਹ ਗੁਰਪੁਰਬ 23 ਪੋਹ ਨੂੰ ਹੀ ਮਨਾਉਣ ਪਰ ਜੇਕਰ ਸੰਗਤਾਂ ਇਹ ਗੁਰਪੁਰਬ 28 ਦਸੰਬਰ ਨੂੰ ਮਨਾਉਣਾ ਚਾਹੁਣ ਤਾਂ ਉਹ ਉਸ ਦਿਨ ਵੀ ਮਨਾ ਸਕਦੀਆਂ ਹਨ, ਇਸ ‘ਤੇ ਕੋਈ ਮਨਾਹੀ ਨਹੀਂ ਹੋਵੇਗੀ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026