Posted on November 20th, 2014

ਪੰਜਾਬ ਦੇ ਸਾਬਕਾ ਡੀ. ਜੀ. ਪੀ. (ਜੇਲ) ਸ਼ਸ਼ੀਕਾਂਤ ਨੇ ਆਮ ਆਦਮੀ ਪਾਰਟੀ ‘ਆਪ’ ਦਾ ਸਾਥ ਛੱਡਦੇ ਹੋਏ ਇਨਸਾਫ ਪਾਰਟੀ ਦਾ ਗਠਨ ਕਰ ਦਿੱਤਾ ਹੈ। ਸ਼ਸ਼ੀਕਾਂਤ ਨੇ ਅੱਜ ਦੱਸਿਆ ਕਿ ਇਨਸਾਫ ਪਾਰਟੀ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸ਼ਸ਼ੀਕਾਂਤ ਕਾਫੀ ਸਮੇਂ ਤਕ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਰਹੇ ਪਰ ਬਾਅਦ ਵਿਚ ਉਨ੍ਹਾਂ ਦੇ ਪਾਰਟੀ ਨੇਤਾਵਾਂ ਦੇ ਨਾਲ ਵਿਚਾਰਕ ਮਤਭੇਦ ਪੈਦਾ ਹੋ ਗਏ। ਸ਼ਸ਼ੀਕਾਂਤ ਨੂੰ ਇਹ ਲੱਗ ਰਿਹਾ ਸੀ ਕਿ ਹੁਣ ਆਮ ਆਦਮੀ ਪਾਰਟੀ ਦਾ ਗ੍ਰਾਫ ਵੀ ਪੰਜਾਬ ਵਿਚ ਡਿੱਗ ਚੁੱਕਾ ਹੈ। ਇਸ ਲਈ ਉਸ ਨਾਲ ਬਣੇ ਰਹਿਣ ਦਾ ਹੁਣ ਕੋਈ ਮਹੱਤਵ ਨਹੀਂ ਹੈ। ਸ਼ਸ਼ੀਕਾਂਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੇਂਦਰੀ ਲੀਡਰਸ਼ਿਪ ਪੰਜਾਬ ਇਕਾਈ ਵੱਲ ਧਿਆਨ ਨਹੀਂ ਦੇ ਰਿਹਾ ਸੀ, ਜਿਸ ਕਾਰਨ ਵਰਕਰਾਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਦੀ ਭਾਵਨਾ ਦੇਖੀ ਗਈ। ਲੋਕ ਸਭਾ ਚੋਣਾਂ ਦੌਰਾਨ ਇਹ ਚਰਚਾ ਰਹੀ ਕਿ ਸ਼ਸ਼ੀਕਾਂਤ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣਾਂ ਲੜ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ ਪਰ ਉਨ੍ਹਾਂ ਨੇ ਪਾਰਟੀ ਲਈ ਪ੍ਰਚਾਰ ਜ਼ਰੂਰ ਕੀਤਾ ਸੀ।
ਸ਼ਸ਼ੀਕਾਂਤ ਵਲੋਂ ਕਈ ਵਾਰ ਕੇਂਦਰੀ ਲੀਡਰਸ਼ਿਪ ਦੇ ਧਿਆਨ ਵਿਚ ਪੰਜਾਬ ਦੇ ਮਸਲੇ ਲਿਆਂਦੇ ਗਏ ਸਨ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ। ਅਖੀਰ ਸ਼ਸ਼ੀਕਾਂਤ ਨੇ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਫੈਸਲਾ ਲੈ ਲਿਆ। ਸ਼ਸ਼ੀਕਾਂਤ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਪੰਜਾਬ ਵਿਚ ਬੁੱਧੀਜੀਵੀ ਵਰਗ ਦਾ ਉਨ੍ਹਾਂ ਨੂੰ ਸਮਰਥਨ ਹਾਸਲ ਹੈ ਅਤੇ ਉਹ ਚਾਹੁੰਦੇ ਹਨ ਕਿ ਪ੍ਰਸ਼ਾਸਨ ਅਤੇ ਸਰਕਾਰ ਵਿਚੋਂ ਭ੍ਰਿਸ਼ਟਾਚਾਰ ਖਤਮ ਹੋਵੇ। ਨਸ਼ਿਆਂ ਖਿਲਾਫ ਜੰਗ ਨੂੰ ਹੋਰ ਤੇਜ਼ ਕੀਤਾ ਜਾਵੇ। ਇਨਸਾਫ ਪਾਰਟੀ ਬਣਾਉਣ ਪਿੱਛੇ ਕਾਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਲੋਕਾਂ ਨੂੰ ਮੌਜੂਦਾ ਸ਼ਾਸਨ ਤੋਂ ਇਨਸਾਫ ਦਿਲਵਾਉਣਾ ਹੋਵੇਗਾ। ਨਸ਼ਿਆਂ ਦਾ ਖਾਤਮਾ ਉਨ੍ਹਾਂ ਦੇ ਏਜੰਡੇ ਵਿਚ ਰਹੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜਦੋਂ ਤਕ ਜ਼ਬਤ ਨਹੀਂ ਕੀਤਾ ਜਾਵੇਗਾ ਉਦੋਂ ਤਕ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਹਲ ਨਹੀਂ ਹੋਵੇਗੀ। ਨਸ਼ਾ ਸਮੱਗਲਿੰਗ ਵਿਚ ਫੜੇ ਜਾਣ ‘ਤੇ ਸਮੱਗਲਰ ਆਪਣੇ ਪੈਸਿਆਂ ਦੇ ਬਲਬੂਤੇ ‘ਤੇ ਅਖੀਰ ਰਿਹਾਅ ਹੋ ਜਾਂਦੇ ਹਨ ਅਤੇ ਫਿਰ ਤੋਂ ਨਸ਼ੇ ਦਾ ਕਾਰੋਬਾਰ ਸ਼ੁਰੂ ਕਰ ਦਿੰਦੇ ਹਨ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026