Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਰਵੀ ਸਿੱਧੂ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

Posted on November 27th, 2014



ਚੰਡੀਗੜ੍ਹ- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪਿਛਲੇ ਸਾਲ 16 ਜੁਲਾਈ ਨੂੰ ਰੂਪਨਗਰ ਦੀ ਅਦਾਲਤ ਨੇ ਉਸ ਨੂੰ ਭਰਤੀ ਘੁਟਾਲੇ ਦੇ ਕੇਸ ਵਿੱਚ ਛੇ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਉਹ ਇਸ ਵੇਲੇ ਰੂਪਨਗਰ ਜੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ। ਹਾਈ ਕੋਰਟ ਦੀ ਜਸਟਿਸ ਦਯਾ ਚੌਧਰੀ ਸਾਹਮਣੇ ਆਪਣੀ ਜ਼ਮਾਨਤ ਅਰਜ਼ੀ ਪੇਸ਼ ਕਰਦਿਆਂ ਸਿੱਧੂ ਨੇ ਆਪਣੀ ਸਜ਼ਾ ਦੇ ਫੈਸਲੇ ਖ਼ਿਲਾਫ਼ ਅਪੀਲ ਦਾ ਨਿਬੇੜਾ ਹੋਣ ਤੱਕ ਸਜ਼ਾ ਮੁਲਤਵੀ ਕਰਨ ਦੀ ਮੰਗ ਕੀਤੀ ਸੀ।  



Archive

RECENT STORIES