Posted on November 27th, 2014

ਚੰਡੀਗੜ੍ਹ: ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਬੀਤੇ ਦਿਨੀਂ ਜਾਰੀ ਕੀਤੇ ਕਾਗਜ਼ਾਂ ਵਿਚ ਹੇਰਾ-ਫੇਰੀ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ. ਜੀ. ਪੀ. ਕਾਊਂਟਰ ਇੰਟੈਲੀਜੈਂਸ ਗੌਰਵ ਯਾਦਵ ਨੇ ਕਿਹਾ ਕਿ ਖਹਿਰਾ ਨੇ ਕੁੱਝ ਦਸਤਵੇਜ਼ਾਂ ਰਾਹੀਂ ਇਹ ਸਾਬਿਤ ਕਰਨ ਦਾ ਯਤਨ ਕੀਤਾ ਹੈ ਕਿ ਮਜੀਠੀਆ ਨੂੰ ਵਿਦੇਸ਼ ਤੋਂ ਹਵਾਲਾ ਰਾਹੀਂ 18.4.2011 ਨੂੰ 70 ਲੱਖ ਰੁਪਏ ਦੀ ਰਕਮ ਮਿਲੀ ਸੀ, ਜਿਸ ਨਾਲ ਉਨ੍ਹਾਂ ਦੇ ਡਰੱਗ ਸਮੱਗਲਰਾਂ ਨਾਲ ਸੰਬੰਧ ਸਾਬਤ ਹੁੰਦੇ ਹਨ।
ਖਹਿਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਹ ਸੂਚਨਾ ਪੰਜਾਬ ਪੁਲਸ ਦੇ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਦੇ ਇਕ ਕਰਮਚਾਰੀ ਵਲੋਂ ਮੁਹੱਈਆ ਕਰਵਾਈ ਗਈ ਹੈ। ਗੌਰਵ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿਚ ਗਹਿਰੀ ਜਾਂਚ ਮਗਰੋਂ ਸਵਰਨ ਗਾਂਧੀ ਨਾਮੀ ਇਕ ਕਰਮਚਾਰੀ ਦੀ ਨਿਸ਼ਾਨਦੇਹੀ ਕਰ ਲਈ ਸੀ, ਜੋ ਖਹਿਰਾ ਦੇ ਸੰਪਰਕ ਵਿਚ ਸੀ।
ਸਵਰਨ ਗਾਂਧੀ ਤੋਂ ਪੁੱਛÎਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਜੋ ਦਸਤਾਵੇਜ਼ ਖਹਿਰਾ ਨੂੰ ਮੁਹੱਈਆ ਕਰਵਾਏ ਗਏ ਸਨ, ਉਨ੍ਹਾਂ ਵਿਚ ਮਜੀਠੀਆ ਦੇ ਫੋਨ ਨੰਬਰ ਦਾ ਕੋਈ ਜ਼ਿਕਰ ਨਹੀਂ ਸੀ। ਸਪੱਸ਼ਟ ਹੈ ਕਿ ਮਜੀਠੀਆ ਦਾ ਨੰਬਰ ਇਸ ਦਸਤਾਵੇਜ਼ ਵਿਚ ਕਿਸੇ ਹੋਰ ਵਲੋਂ ਦਰਜ ਕੀਤਾ ਗਿਆ ਹੈ। ਯਾਦਵ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਐੱਸ.ਐੱਸ.ਪੀ. ਸੰਗਰੂਰ ਨੂੰ ਨਿਰਦੇਸ਼ ਦਿੱਤੇ ਗਏ ਹਨ, ਜੋ ਜਾਂਚ ਮਗਰੋਂ ਬਣਦੀ ਕਾਰਵਾਈ ਕਰਨਗੇ।
ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਪੁਲਸ ਦੇ ਦਾਅਵੇ ਨੂੰ ਮਨਘੜਤ ਦੱਸਿਆ ਹੈ ਤੇ ਕਿਹਾ ਹੈ ਕਿ ਪੁਲਸ ਵਲੋਂ ਇਹ ਸਭ ਕੁੱਝ ਆਪਣੇ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮਜੀਠੀਆ ਦੇ ਹਵਾਲਾ ਲੈਣ ਦੇਣ ਦੇ ਸਬੰਧ ਵਿਚ ਸ਼ਿਕਾਇਤ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਲਗਭਗ 4 ਮਹੀਨੇ ਪਹਿਲਾਂ ਹੀ ਕਰ ਦਿੱਤੀ ਸੀ। ਪੰਜਾਬ ਪੁਲਸ ਦੀ ਨੀਂਦ ਅੱਜ ਕਿਉਂ ਖੁੱਲ੍ਹੀ ਹੈ?
ਖਹਿਰਾ ਨੇ ਕਿਹਾ ਕਿ ਉਨ੍ਹਾਂ ਵਿਰੁਧ ਜਾਂਚ ਕਰਨ ਦੀ ਧਮਕੀ ਬਦਲਾਖੋਰੀ ਦੀ ਰਾਜਨੀਤੀ ਤੋਂ ਇਲਾਵਾ ਕੁੱਝ ਨਹੀਂ ਹੈ, ਜਿਸ ਦਾ ਉਹ ਡਟ ਕੇ ਮੁਕਾਬਲਾ ਕਰਨਗੇ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਦਿੱਤੇ ਸਬੂਤਾਂ ਨਾਲ ਛੇੜਛਾੜ ਕਰਨ ਦੇ ਪੰਜਾਬ ਪੁਲੀਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਸਿੰਥੈਟਿਕ ਡਰੱਗ ਕੇਸ ਸਬੰਧੀ ਮਜੀਠੀਆ ਦੀ ਭੂਮਿਕਾ ਬਾਰੇ ਅਤੇ ਪੰਜਾਬ ‘ਚ ਅਹਿਮ ਬੰਦਿਆਂ ਦੇ ਗੈਰ ਕਾਨੂੰਨੀ ਢੰਗ ਨਾਲ ਟੈਲੀਫੋਨ ਟੈਪ ਕਰਨ ਦੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਕਿਸੇ ਵੀ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ। ਸ੍ਰੀ ਖਹਿਰਾ ਨੇ ਕਿਹਾ ਕਿ ਪੁਲੀਸ ਵੱਲੋਂ ਉਨ੍ਹਾਂ ‘ਤੇ ਲਾਏ ਇਲਜ਼ਾਮਾਂ ਦੀ ਜਾਂਚ ਵੀ ਹਾਈ ਕੋਰਟ ਕੋਲੋਂ ਕਰਵਾਈ ਜਾਵੇ।

Posted on September 9th, 2026

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026