Posted on December 11th, 2014

<p>ਅੰਮ੍ਰਿਤਸਰ ਵਿੱਚ ਬੁੱਧਵਾਰ ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਵੱਲੋਂ ਕੀਤੇ ਗਏ ਮਾਰਚ ਵਿੱਚ ਭਾਗ ਲੈਂਦੇ ਹੋਏ ਪੀੜਤ ਪਰਿਵਾਰਾਂ ਦੇ ਮੈਂਬਰ। <br></p>
ਅੰਮ੍ਰਿਤਸਰ- ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖ਼ਾਲਸਾ ਸਮੇਤ ਹੋਰ ਸਿੱਖ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ 1982 ਤੋਂ ਪੰਜਾਬ ਵਿੱਚੋਂ ਜਬਰੀ ਲਾਪਤਾ ਕੀਤੇ ਗਏ ਹਜ਼ਾਰਾਂ ਨੌਜਵਾਨਾਂ ਦੇ ਮਾਪਿਆਂ ਨੂੰ ਨਿਆਂ ਦਿਵਾਉਣ ਲਈ ਜਥੇਬੰਦੀਆਂ ਤੇ ਪੀੜਤ ਮਾਪੇ ਅਗਲੇ ਦਿਨਾਂ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਮਿਲਣ ਦਾ ਯਤਨ ਕਰਨਗੇ। ਓਬਾਮਾ ਨਵੇਂ ਵਰ੍ਹੇ ਵਿੱਚ ਭਾਰਤ ਦੌਰੇ ’ਤੇ ਆ ਰਹੇ ਹਨ। ਜੰਮੂ ਕਸ਼ਮੀਰ ਸੂਬੇ ਦੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਐਡਵੋਕੇਟ ਪ੍ਰਵੇਜ਼ ਇਮਰੋਜ਼ ਨੇ ਆਖਿਆ ਕਿ ਦੋਵਾਂ ਸੂਬਿਆਂ ਦੇ ਪੀੜਤ ਮਾਪਿਆਂ ਨੂੰ ਇਕੱਠੇ ਹੋ ਕੇ ਇਹ ਮਾਮਲਾ ਏਸ਼ਿਆਈ ਮੰਚ ਤੋਂ ਉਭਾਰਨਾ ਚਾਹੀਦਾ ਹੈ। ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਕੱਢੇ ਗਏ ਮੋਮਬੱਤੀ ਮਾਰਚ ਤੋਂ ਪਹਿਲਾਂ ਵੱਖ ਵੱਖ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ।
ਇਸ ਮੌਕੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਮੁਖੀ ਜਸਟਿਸ ਅਜੀਤ ਸਿੰਘ ਬੈਂਸ (ਸੇਵਾ ਮੁਕਤ), ਦਲ ਖ਼ਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ, ਕੰਵਰਪਾਲ ਸਿੰਘ, ਸਾਬਕਾ ਆਈ.ਏ.ਐਸ. ਅਧਿਕਾਰੀ ਗੁਰਤੇਜ ਸਿੰਘ, ਇਤਿਹਾਸਕਾਰ ਗੁਰਦਰਸ਼ਨ ਸਿੰਘ, ਜੰਮੂ ਕਸ਼ਮੀਰ ਤੋਂ ਆਏ ਐਡਵੋਕੇਟ ਪ੍ਰਵੇਜ਼ ਇਮਰੋਜ਼, ਭਾਈ ਧਰਮ ਸਿੰਘ ਕਾਸ਼ਤੀਵਾਲ ਟਰਸੱਟ ਦੀ ਆਗੂ ਬੀਬੀ ਸੰਦੀਪ ਕੌਰ ਤੇ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ 1982 ਤੋਂ ਬਾਅਦ ਪੰਜਾਬ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਜਬਰੀ ਚੁੱਕ ਕੇ ਲਾਪਤਾ ਕਰ ਦਿੱਤਾ ਗਿਆ ਸੀ। ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੋਈ ਸੀ। ਜਿਨ੍ਹਾਂ ਪਰਿਵਾਰਾਂ ਦੇ ਬੱਚੇ ਲਾਪਤਾ ਕਰ ਦਿੱਤੇ ਗਏ, ਉਹ ਪਰਿਵਾਰ ਅੱਜ ਵੀ ਆਪਣੇ ਬੱਚਿਆਂ ਬਾਰੇ ਜਾਣਨ ਲਈ ਯਤਨਸ਼ੀਲ ਹਨ ਪਰ ਸਰਕਾਰਾਂ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ।
ਇਸੇ ਲਈ ਇਕੱਤਰਤਾ ਵੱਲੋਂ ਨਿਆਂ ਦੀ ਪ੍ਰਾਪਤੀ ਲਈ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਇੱਕ ਮਤਾ ਵੀ ਪਾਸ ਕੀਤਾ ਗਿਆ। ਇਹ ਮਤਾ ਬੀਬੀ ਸੰਦੀਪ ਕੌਰ ਵੱਲੋਂ ਪੀੜਤ ਮਾਵਾਂ, ਵਿਧਵਾਵਾਂ, ਭੈਣਾਂ ਤੇ ਧੀਆਂ ਦੇ ਹਵਾਲੇ ਨਾਲ ਪੜ੍ਹਿਆ ਗਿਆ, ਜਿਸ ਨੂੰ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ ਗਈ। ਮਤੇ ਵਿਚ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਉਹ ਉਨ੍ਹਾਂ ਦੇ ਲਾਪਤਾ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਦੇਵੇ। ਸ੍ਰੀਨਗਰ ਤੋਂ ਆਏ ਐਡਵੋਕੇਟ ਪ੍ਰਵੇਜ਼ ਇਮਰੋਜ਼ ਨੇ ਆਖਿਆ ਕਿ ਜੰਮੂ ਕਸ਼ਮੀਰ ਸੂਬੇ ਵਿੱਚੋਂ ਵੀ ਅੱਠ ਹਜ਼ਾਰ ਨੌਜਵਾਨ ਲਾਪਤਾ ਹਨ। ਸਰਕਾਰੀ ਤੌਰ ’ਤੇ ਆਖਿਆ ਜਾਂਦਾ ਹੈ ਕਿ ਇਹ ਨੌਜਵਾਨ ਸਰਹੱਦ ਪਾਰ ਅਤਿਵਾਦ ਦੀ ਸਿਖਲਾਈ ਲੈਣ ਗਏ ਹੋਏ ਹਨ ਜਦੋਂਕਿ ਸੱਚਾਈ ਇਹ ਜੰਮੂ ਕਸ਼ਮੀਰ ਵਿੱਚ ਬਣਾਈਆਂ ਹਜ਼ਾਰਾਂ ਬੇਨਾਮੀ ਕਬਰਾਂ ਇਨ੍ਹਾਂ ਲਾਪਤਾ ਨੌਜਵਾਨਾਂ ਦੀਆਂ ਹਨ।
ਉਨ੍ਹਾਂ ਆਖਿਆ ਕਿ ਸਮੂਹ ਪੀੜਤਾਂ ਨੂੰ ਇਕੱਠੇ ਹੋ ਕੇ ਏਸ਼ਿਆਈ ਪੱਧਰ ’ਤੇ ਇਸ ਮਸਲੇ ਨੂੰ ਉਭਾਰਨਾ ਚਾਹੀਦਾ ਹੈ ਕਿਉਂਕਿ ਇਹ ਰੁਝਾਨ ਕਈ ਹੋਰ ਮੁਲਕਾਂ ਵਿੱਚ ਵੀ ਹੈ। ਸੰਯੁਕਤ ਰਾਸ਼ਟਰ ਕੋਲੋਂ ਵੀ ਲਾਪਤਾ ਨੌਜਵਾਨਾਂ ਦੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ। ਜਥੇਬੰਦੀ ਦੇ ਆਗੂ ਕੰਵਰਪਾਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਯੂਰਪ ਤੋਂ ਪ੍ਰਤੀਨਿਧ ਮਨਮੋਹਨ ਸਿੰਘ ਖ਼ਾਲਸਾ ਅਤੇ ਪ੍ਰਿਤਪਾਲ ਸਿੰਘ ਵੱਲੋਂ ਅੱਜ ਜਨੇਵਾ ਵਿੱਚ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਇਸ ਸਬੰਧ ਵਿੱਚ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਰਾਹੀਂ ਸ੍ਰੀਲੰਕਾ ਵਾਂਗ ਭਾਰਤ ਵਿੱਚ ਵੀ ਲਾਪਤਾ ਤੇ ਫਰਜ਼ੀ ਮੁਕਾਬਲਿਆਂ ਵਿੱਚ ਮਾਰੇ ਗਏ ਲੋਕਾਂ ਦੀ ਜਾਂਚ ਲਈ ਉਚ ਪੱਧਰੀ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।
ਸਮਾਗਮ ਵਿੱਚ ਸ਼ਾਮਲ ਹੋਈਆਂ ਪੀੜਤ ਔਰਤਾਂ ਨੇ ਬੀਤੇ ਦਹਾਕਿਆਂ ਵਿੱਚ ਪਰਿਵਾਰਕ ਮੈਂਬਰਾਂ ਨਾਲ ਵਾਪਰੀਆਂ ਅਣਮਨੁੱਖੀ ਤਸ਼ੱਦਦ ਦੀਆਂ ਘਟਨਾਵਾਂ ਸਾਂਝੀਆਂ ਕੀਤੀਆਂ। ਲਾਪਤਾ ਹੋਏ ਸੁਖਵਿੰਦਰ ਸਿੰਘ ਦਾਬਾਂ ਵਾਲਾ ਦੇ ਭਰਾ ਰਾਜਵਿੰਦਰ ਸਿੰਘ ਤੇ ਕਸ਼ਮੀਰੀ ਆਗੂ ਦਾ ਸਨਮਾਨ ਵੀ ਕੀਤਾ ਗਿਆ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026