Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਆਸ਼ੂਤੋਸ਼ ਦੇ ਅੰਤਿਮ ਸੰਸਕਾਰ 'ਤੇ 9 ਫਰਵਰੀ ਤਕ ਅੰਤ੍ਰਿਮ ਰੋਕ

Posted on December 15th, 2014


ਚੰਡੀਗੜ੍ਹ (ਨੀਲ ਭਲਿੰਦਰ ਸਿੰਘ)- ਦਿੱਵਿਆ ਜਯੋਤੀ ਜਾਗਰਤੀ ਸੰਸਥਾਨ ਦੇ ਮੁਖੀ ਆਸ਼ੂਤੋਸ਼ ਦੇ ਮਾਮਲੇ 'ਚ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਅੰਤਿਮ ਸੰਸਕਾਰ 'ਤੇ ਅਗਲੇ ਸਾਲ 9 ਫਰਵਰੀ ਤਕ ਰੋਕ ਲਗਾ ਦਿੱਤੀ ਹੈ। ਸਿੰਗਲ ਬੈਂਚ ਦੇ ਫ਼ੈਸਲੇ ਅਧੀਨ ਸਰਕਾਰ ਨੂੰ 17 ਦਸੰਬਰ ਤੱਕ ਆਸ਼ੂਤੋਸ਼ ਦਾ ਅੰਤਿਮ ਸੰਸਕਾਰ ਕਰਨ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ, ਦਿੱਵਿਆ ਜਯੋਤੀ ਜਾਗ੍ਰਿਤੀ ਸੰਸਥਾ ਤੇ ਦਲੀਪ ਝਾਅ ਨੇ ਇਸ ਫ਼ੈਸਲੇ ਨੂੰ ਡਬਲ ਬੈਂਚ 'ਚ ਚੁਨੌਤੀ ਦਿੱਤੀ ਹੋਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਅੱਜ ਇਹ ਫੈਸਲਾ ਸੁਣਾ ਦਿੱਤਾ।



Archive

RECENT STORIES