Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕੰਵਰ ਸਿੰਘ ਧਾਮੀ ਦੇਸ਼ ਧਰੋਹ ਦੇ ਮਾਮਲੇ ਵਿੱਚੋਂ ਬਰੀ

Posted on December 24th, 2014



ਐਸ.ਏ.ਐਸ. ਨਗਰ (ਮੁਹਾਲੀ)- ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਇਕ ਵਿਸ਼ੇਸ਼ ਅਦਾਲਤ ਨੇ ਕਰੀਬ 9 ਸਾਲ ਪੁਰਾਣੇ ਦੇਸ਼ ਧਰੋਹ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਗੁਰੂ ਆਸਰਾ ਟਰੱਸਟ ਦੇ ਮੁਖੀ ਕੰਵਰ ਸਿੰਘ ਧਾਮੀ ਨੂੰ ਬੇਕਸੂਰ ਕਰਾਰ ਦਿੰਦਿਆਂ ਬਾਇੱਜ਼ਤ ਬਰੀ ਕਰ ਦਿੱਤਾ।

ਧਾਮੀ ਵਿਰੁੱਧ 8 ਮਾਰਚ 2006 ਨੂੰ ਫੇਜ਼-1 ਥਾਣੇ ਵਿੱਚ ਉਸ ਸਮੇਂ ਦੇ ਐਸਐਚਓ ਸਤਨਾਮ ਸਿੰਘ ਦੇ ਬਿਆਨਾਂ ’ਤੇ ਦੇਸ਼ ਧਰੋਹ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਇਹ ਕਾਰਵਾਈ ਇਕ ਟੀਵੀ ਚੈਨਲ ’ਤੇ ਪ੍ਰਸਾਰਿਤ ਪ੍ਰੋਗਰਾਮ ਨੂੰ ਆਧਾਰ ਬਣਾ ਕੇ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਸ਼ਿਵ ਮੋਹਨ ਗਰਗ ਦੀ ਅਦਾਲਤ ਵਿੱਚ ਚੱਲ ਰਹੀ ਸੀ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਬੁੱਧਵਾਰ ਨੂੰ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਜ਼ਿਲ੍ਹਾ ਪੁਲੀਸ ਕੰਵਰ ਸਿੰਘ ਧਾਮੀ ਖ਼ਿਲਾਫ਼ ਦੇਸ਼ ਧਰੋਹ ਦੇ ਮਾਮਲੇ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਧਾਮੀ ਨੂੰ ਬੇਕਸੂਰ ਕਰਾਰ ਦਿੰਦਿਆਂ ਬਾਇੱਜ਼ਤ ਬਰੀ ਕਰ ਦਿੱਤਾ।



Archive

RECENT STORIES