Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਗੁਜਰਾਤ ਦੇ ਗਵਰਨਰ ਨੇ ਕਿਹਾ: ਲਾਲ ਸਿੰਘ ਦੀ ਰਿਹਾਈ ਪੰਜਾਬ ਦੇ ਮੁੱਖ ਮੰਤਰੀ ਬਾਦਲ ਦੇ ਹੱਥ ਵਿੱਚ

Posted on January 4th, 2015



ਜਲੰਧਰ- ਦੇਸ਼ ਭਰ ਦੀਆਂ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਅਹਿਮ ਪ੍ਰਗਟਾਵਾ ਕੀਤਾ ਹੈ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਫੂਲਕਾ ਨੇ ਗੁਜਰਾਤ ਦੇ ਗਵਰਨਰ ਦੇ ਇੱਕ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖ ਕੈਦੀ ਲਾਲ ਸਿੰਘ ਦੀ ਰਿਹਾਈ ਦੇ ਮਾਮਲੇ ਵਿੱਚ ਮੁੱਖ ਮੰਤਰੀ ਪ੍ਰਕਸ਼ ਸਿੰਘ ਬਾਦਲ ਪੰਜਾਬ ਦੇ ਲੋਕਾਂ ਅਤੇ ਸਿੱਖ ਜਥੇਬੰਦੀਆਂ ਨੂੰ ਗੁਮਰਾਹ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਲਾਲ ਸਿੰਘ ਦੀ ਰਿਹਾਈ ਲਈ ਗੁਜਰਾਤ ਦੇ ਗਵਰਨਰ ਨੂੰ ਪੱਤਰ ਲਿਖਿਆ ਹੈ, ਪਰ ਗੁਜਰਾਤ ਦੇ ਰਾਜਪਾਲ ਵੱਲੋਂ ਲਿਖੇ ਪੱਤਰ ਵਿੱਚ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਕਿ ਲਾਲ ਸਿੰਘ ਦੀ ਰਿਹਾਈ ਪੰਜਾਬ ਸਰਕਾਰ ਦੀ ਕਾਨੂੰਨੀ ਹੱਦਬੰਦੀ ਵਿੱਚ ਆਉਂਦੀ ਹੈ।

ਵਰਨਣ ਯੋਗ ਹੈ ਕਿ ਲਾਲ ਸਿੰਘ ਪਿਛਲੇ 24 ਸਾਲਾਂ ਤੋਂ ਨਾਭਾ ਦੀ ਜੇਲ ਵਿੱਚ ਬੰਦ ਰਿਹਾ ਹੈ। ਗੁਰਬਖਸ਼ ਸਿੰਘ ਖਾਲਸਾ ਵੱਲੋਂ ਜਿਹੜੇ ਕੈਦੀਆਂ ਨੂੰ ਰਿਹਾਅ ਕਰਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਸੱਤਾਂ ਵਿੱਚ ਲਾਲ ਸਿੰਘ ਦਾ ਨਾਂਅ ਵੀ ਸ਼ਾਮਲ ਹੈ। ਫੂਲਕਾ ਨੇ ਕਿਹਾ ਕਿ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਗੁਜਰਾਤ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ ਜਦ ਕਿ ਪੰਜਾਬ ਸਰਕਾਰ ਸਿੱਖ ਕੈਦੀਆਂ ਦੀ ਰਿਹਾਈ ਲਈ ਗੁਜਰਾਤ ਸਰਕਾਰ ਨੂੰ ਪੱਤਰ ਲਿਖਣ ਦੀ ਗੱਲ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸਰਕਾਰਾਂ ਇਸ ਮਾਮਲੇ ਵਿੱਚ ਫੈਸਲਾ ਲੈਣ ਤੋਂ ਪਿੱਛੇ ਹਟ ਰਹੀਆਂ ਹਨ।



Archive

RECENT STORIES