Posted on January 6th, 2015

ਲਖਨੌਰ ਸਾਹਿਬ- ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਜਾਰੀ ਹੈ। ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਭਾਈ ਖਾਲਸਾ ਦੀ ਹਾਲਤ ਬਹੁਤ ਨਾਜ਼ੁਕ ਹੋ ਗਈ ਹੈ, ਇਸ ਲਈ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦਰਸ਼ਨ ਕਰਨ ਦੀ ਆਪਣੀ ਆਖਰੀ ਇੱਛਾ ਸੰਗਤਾਂ ਸਾਹਮਣੇ ਰੱਖੀ ਸੀ, ਜਿਸਨੂੰ ਸੰਗਤ ਵੱਲੋਂ ਆਗਿਆ ਦੇ ਦਿੱਤੀ ਗਈ ਹੈ।
ਹੁਣ ਭਾਈ ਖਾਲਸਾ ਮਿਤੀ 8 ਜਨਵਰੀ ਦਿਨ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜਾ ਰਹੇ ਹਨ। ਭਾਈ ਗੁਰਬਖਸ਼ ਸਿੰਘ ਖਾਲਸਾ ਜੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੂਰੀ ਤਰਾਂ ਸਮਰਪਿਤ ਹਨ, ਇਸ ਲਈ ਇਹ ਉਹਨਾਂ ਦੀ ਅੰਤਿਮ ਇੱਛਾ ਹੈ ਕਿ ਉਹ ਇੱਕ ਵਾਰ ਜਰੂਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ। ਮਿਤੀ 8 ਜਨਵਰੀ ਨੂੰ ਸਵੇਰੇ 9 ਵਜੇ ਉਹ ਇੱਕ ਕਾਫਲੇ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਣਗੇ। ਇਹ ਕਾਫਲਾ ਅੰਬਾਲਾ ਸ਼ਹਿਰ ਤੋਂ ਹੁੰਦਾ ਹੋਇਆ ਰਾਜਪੁਰਾ, ਸਰਹਿੰਦ, ਗੋਬਿੰਦਗੜ, ਖੰਨਾ, ਦੋਰਾਹਾ, ਸਾਹਨੇਵਾਲ, ਲ਼ੁਧਿਆਣਾ ਉੱਚਾ ਪੁਲ, ਫਿਲੌਰ, ਗੁਰਾਇਆਂ, ਫਗਵਾੜਾ, ਜਲੰਧਰ ਸ਼ਹਿਰ, ਬਿਧੀਪੁਰ ਫਾਟਕ, ਕਰਤਾਰਪੁਰ, ਬਿਆਸ, ਜੰਡਿਆਲਾ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇਗਾ।
ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸਾਰੀ ਨਾਨਕ ਨਾਮ ਲੇਵਾ ਸੰਗਤ, ਸਾਰੀਆਂ ਸਿੱਖ ਜੱਥੇਬੰਦੀਆਂ, ਸਿੱਖ ਆਗੂਆਂ, ਸੰਤਾਂ ਮਹਾਂਪੁਰਸ਼ਾਂ, ਮਨੁੱਖੀ ਅਧਿਕਾਰ ਸੰਗਠਨਾਂ ਅਤੇ ਸੰਘਰਸ਼ ਵਿੱਚ ਉਹਨਾਂ ਨੂੰ ਸਮਰਥਨ ਕਰ ਚੁੱਕੀਆਂ ਰਾਜਨੀਤਕ ਪਾਰਟੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਕਾਫਲੇ ਦਾ ਹਿੱਸਾ ਬਣਨ। ਭਾਈ ਗੁਰੀ ਨੇ ਦੱਸਿਆ ਕਿ ਭਾਈ ਖਾਲਸਾ ਨੂੰ ਮਿਲਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਵਿਸ਼ੇਸ ਤੌਰ ਤੇ ਪੁੱਜੇ। ਇਸ ਮੌਕੇ ਸ. ਮੱਕੜ ਨੇ ਕਿਹਾ ਕਿ ਉਹ ਇਸ ਮੁੱਦੇ ਦੇ ਸੰਬੰਧ ਵਿੱਚ 9 ਤਰੀਕ ਨੂੰ ਯੂ ਪੀ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਉਹ ਇਸ ਮੁੱਦੇ ਲਈ ਕਾਨੂੰਨੀ ਸਲਾਹ ਵੀ ਲੈ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਦੇ ਲੰਗਰ ਲਈ 5 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ।
ਇਸ ਤੋਂ ਇਲਾਵਾ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਜਗਦੀਸ਼ ਸਿੰਘ ਝੀਂਡਾ ਵੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਪਾਲੀ ਅਤੇ ਹੋਰ ਕਮੇਟੀ ਮੈਂਬਰਾਂ ਨਾਲ ਭਾਈ ਖਾਲਸਾ ਨੂੰ ਮਿਲਣ ਗੁਰਦੁਅਰਾ ਸ੍ਰੀ ਲਖਨੌਰ ਸਾਹਿਬ ਪਹੁੰਚੇ। ਉਹਨਾਂ ਭਾਈ ਖਾਲਸਾ ਦੀ ਸਿਹਤ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਹਰ ਤਰਾਂ ਇਸ ਸੰਘਰਸ਼ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਭਾਈ ਬਗੀਚਾ ਸਿੰਘ ਵੜੈਚ ਨੇ ਭਾਈ ਖਾਲਸਾ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026