Posted on January 6th, 2015

ਨਵੀਂ ਦਿੱਲੀ- ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 13 ਸਜ਼ਾਯਾਫ਼ਤਾ ਸਿੱਖਾਂ ਦੀ ਰਿਹਾਈ ਕਰਨ ਦੀ ਮੰਗ ਰੱਦ ਕਰ ਦਿੱਤੀ ਹੈ। ਇਨ੍ਹਾਂ ਸਾਰਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਨ੍ਹਾਂ ਵਿੱਚ ਦੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ 'ਚ ਦੋਸ਼ੀ ਕਰਾਰ ਦਿੱਤੇ ਗਏ ਹਨ।
ਗ੍ਰਹਿ ਮੰਤਰਾਲੇ ਨੇ ਰੀਵਿਊ ਮੀਟਿੰਗ ਤੋਂ ਬਾਅਦ 'ਕਾਲੀ ਸੂਚੀ' ਵਿੱਚ 58 ਨਾਂ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਹ ਸੂਚੀ ਮਈ 2014 ਵਿੱਚ ਅੱਪਡੇਟ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਵਿਅਕਤੀਆਂ ਦੇ ਨਾਂ ਹਨ, ਜੋ ਪੁਲੀਸ ਜਾਂ ਹੋਰਨਾਂ ਭਾਰਤੀ ਏਜੰਸੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਹਨ।
ਬਾਦਲ ਨੇ ਪਿਛਲੇ ਮਹੀਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਰਿਹਾਈ ਕਰਨ ਦੀ ਮੰਗ ਕੀਤੀ ਸੀ, ਜੋ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਬਾਦਲ ਨੇ ਦਿੱਲੀ ਦੇ ਉਪ-ਰਾਜਪਾਲ ਨੂੰ ਪੱਤਰ ਲਿਖ ਕੇ ਪਰਮਜੀਤ ਸਿੰਘ ਭਿਓਰਾ ਤੇ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਮੰਗੀ ਸੀ। ਇਸ ਤੋਂ ਇਲਾਵਾ ਉਨ੍ਹਾਂ ਉੱਤਰ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ, ਗੁਜਰਾਤ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਵੀ ਇਹੋ ਜਿਹੀ ਚਿੱਠੀ ਲਿਖੀ ਸੀ। ਜਿਨ੍ਹਾਂ ਹੋਰਨਾਂ ਪ੍ਰਮੁੱਖ ਸਿੰਘਾਂ ਦੀ ਬਾਦਲ ਨੇ ਰਿਹਾਈ ਮੰਗੀ ਸੀ, ਉਨ੍ਹਾਂ ਵਿੱਚ ਭਾਈ ਗੁਰਮੀਤ ਸਿੰਘ ਫੌਜੀ ਅਤੇ ਭਾਈ ਦਯਾ ਸਿੰਘ ਲਾਹੌਰੀਆ ਸ਼ਾਮਲ ਹਨ, ਜੋ ਕ੍ਰਮਵਾਰ ਰਾਜਸਥਾਨ ਅਤੇ ਦਿੱਲੀ ਦੀਆਂ ਜੇਲ੍ਹਾਂ 'ਚ ਹਨ। ਸੂਤਰਾਂ ਮੁਤਾਬਕ ਦਿੱਲੀ ਦੀਆਂ ਜੇਲ੍ਹਾਂ ਤਾਂ ਗ੍ਰਹਿ ਮੰਤਰਾਲੇ ਅਧੀਨ ਹੀ ਹਨ ਜਦਕਿ ਹੋਰਨਾਂ ਮੁੱਖ ਮੰਤਰੀਆਂ ਨੂੰ ਲਿਖੀਆਂ ਚਿੱਠੀਆਂ ਵੀ ਇਸ ਨਾਲ ਜੋੜ ਦਿੱਤੀਆਂ ਗਈਆਂ ਹਨ ਅਤੇ ਬਾਦਲ ਦੀ ਅਪੀਲ ਖਾਰਜ ਕਰਨ ਦਾ ਫੈਸਲਾ ਲਿਆ ਗਿਆ ਹੈ।
ਪੰਜਾਬ ਵਿੱਚ ਸੱਤਾਧਾਰੀ ਅਕਾਲੀ-ਭਾਜਪਾ ਗੱਠਜੋੜ ਦੇ ਆਪਸੀ ਸਬੰਧ ਪਹਿਲਾਂ ਹੀ ਤਣਾਅਪੂਰਨ ਚੱਲ ਰਹੇ ਹਨ ਅਤੇ ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ।

Posted on August 5th, 2026

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026