Posted on April 2nd, 2015

ਅੰਮ੍ਰਿਤਸਰ- ਤਖਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੇ ਪ੍ਰਬੰਧਕੀ ਬੋਰਡ ਲਈ ਨਵੇਂ ਪ੍ਰਧਾਨ ਦੀ ਨਾਮਜ਼ਦਗੀ ਲਈ ਚੱਲਦੀ ਚਰਚਾ ਉਦੋਂ ਖਤਮ ਹੋ ਗਈ, ਜਦੋਂ ਮਹਾਰਾਸ਼ਟਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੀਆਂ ਤਜਵੀਜ਼ਾਂ ਲਾਂਭੇ ਕਰਦਿਆਂ ਨਾਮਜ਼ਦ ਮੈਂਬਰਾਂ ਤੋਂ ਬਾਹਰੋਂ ਇਕ ਸਥਾਨਕ ਸਿੱਖ ਭਾਜਪਾ ਵਿਧਾਇਕ ਨੂੰ ਓਥੋਂ ਦੇ ਬੋਰਡ ਦਾ ਪ੍ਰਧਾਨ ਬਣਾ ਦਿੱਤਾ ਗਿਆ।
ਮਹਾਰਾਸ਼ਟਰ ਦੇ ਭਾਜਪਾ ਵਿਧਾਇਕ ਤਾਰਾ ਸਿੰਘ, ਜਿਨ੍ਹਾਂ ਨੂੰ ਆਰ ਐਸ ਐਸ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ, ਨਾ ਤਾਂ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸਨ ਤੇ ਨਾ ਉਨ੍ਹਾਂ ਦੀਆਂ ਵਿਸ਼ੇਸ਼ ਧਾਰਮਿਕ ਗਤੀਵਿਧੀਆਂ ਸਨ। ਉਹ ਸੰਘ ਪਰਵਾਰ ਦੇ ਨਜ਼ਦੀਕੀ ਹੋਣ ਦੇ ਨਾਲ ਸਪੱਸ਼ਟ ਰੂਪ ‘ਚ ਸਿਆਸੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ। ਅਜਿਹੇ ਵਿੱਚ ਉਨ੍ਹਾਂ ਦੇ ਨਾਂਅ ਦਾ ਵਿਰੋਧ ਕਰਦਿਆਂ ਪਿਛਲੇ ਦਿਨੀਂ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਨੇ ਤੌਖਲਾ ਪ੍ਰਗਟ ਕੀਤਾ ਸੀ ਕਿ ਅਜਿਹੇ ਵਿਅਕਤੀ ਨੂੰ ਪ੍ਰਧਾਨਗੀ ਦੇ ਕੇ ਸੂਬਾ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲ ਅੰਦਾਜ਼ੀ ਨਜ਼ਰ ਆ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਤਾਰਾ ਸਿੰਘ ਨੂੰ ਤਖਤ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਦੀ ਸੇਵਾ ਦੇ ਯੋਗ ਨਹੀਂ ਸੀ ਮੰਨਿਆ ਤੇ ਕਿਸੇ ਧਾਰਮਿਕ ਬਿਰਤੀ ਵਾਲੇ ਵਿਅਕਤੀ ਨੂੰ ਪ੍ਰਧਾਨ ਬਣਾਉਣ ਲਈ ਕਿਹਾ ਸੀ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026