Posted on July 11th, 2015

ਅੰਮ੍ਰਿਤਸਰ (ਚਰਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਖ਼ਾਲਿਸਤਾਨ ਬਣਾਉਣ ਦੇ ਹੱਕ ਵਿਚ ਸਭ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸਹੁੰ ਚੁੱਕੀ ਸੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਐਲਾਨਨਾਮੇ ਬਾਰੇ ਦਿਤਾ ਗਿਆ ਬਿਆਨ ਬਿਲਕੁਲ ਝੂਠਾ ਤੇ ਸਚਾਈ ਤੋਂ ਦੂਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਰਜੀਤ ਸਿੰਘ ਬਰਨਾਲਾ ਤਤਕਾਲੀ ਗ੍ਰਹਿ ਮੰਤਰੀ ਚਵਾਨ ਦੇ ਡਰੋਂ ਅੰਮ੍ਰਿਤਸਰ ਐਲਾਨਨਾਮੇ ਤੋਂ ਭਗੌੜੇ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਨੂੰ ਭਗੌੜੇ ਹੋਣ ਦੇ ਇਵਜ਼ ਵਿਚ ਹੀ ਕਾਂਗਰਸ ਨੇ ਵੱਡੇ ਵੱਡੇ ਅਹੁਦੇ ਦੇ ਕੇ ਨਿਵਾਜਿਆ। ਉਨ੍ਹਾਂ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ‘ਤੇ ਵੀ ਖਾਲਿਸਤਾਨ ਹਮਾਇਤੀ ਹੋਣ ਦਾ ਠੱਪਾ ਲਾਉਂਦਿਆਂ ਕਿਹਾ ਕਿ ਸਾਲ 1992 ਵਿਚ ਭਾਰਤ ਆਏ ਯੂ ਐਨ ਓ ਦੇ ਸਕੱਤਰ ਜਨਰਲ ਬੁਤਰਸ ਘਾਲੀ ਨੂੰ ਖ਼ਾਲਿਸਤਾਨ ਲਈ ਦਿਤੇ ਮੰਗ ਪੱਤਰ ‘ਤੇ ਪਰਕਾਸ਼ ਸਿੰਘ ਬਾਦਲ ਦੇ ਵੀ ਦਸਤਖ਼ਤ ਹਨ।
ਸ. ਮਾਨ ਨੇ ਕਿਹਾ ਕਿ ਏਸ਼ੀਆ ਵਿਚ ਸਥਾਈ ਸ਼ਾਂਤੀ ਤਦ ਹੀ ਸੰਭਵ ਹੈ ਜੇ ਭਾਰਤ, ਪਾਕਿਸਤਾਨ ਤੇ ਚੀਨ ਵਿਚਾਲੇ ਬਫ਼ਰ ਸਟੇਟ ਕਾਇਮ ਹੋਏ। ਨਰਿੰੰਦਰ ਮੋਦੀ ਸਰਕਾਰ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਜਿਵੇਂ ਪਾਕਿਸਤਾਨ ਦੇ ਰਾਸ਼ਟਰਪਤੀ ਜਨਰਲ ਜ਼ਿਆ ਉਲ ਹੱਕ ਨੇ ਪਾਕਿ ਫ਼ੌਜ ਦਾ ਇਸਲਾਮੀਕਰਨ ਕਰ ਦਿਤਾ ਸੀ, ਤਿਵੇਂ ਹੀ ਭਾਰਤੀ ਹੁਕਮਰਾਨ ਵੀ ਭਾਰਤੀ ਫ਼ੌਜ ਦਾ ਹਿੰਦੂਕਰਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੌਜ ਨੂੰ ਸੂਰਜ ਪ੍ਰਣਾਮ ਤੇ ਯੋਗਾ ਜਿਹੇ ਹਿੰਦੂਤਵੀ ਕੰਮਾਂ ਵਿਚ ਉਲਝਾਇਆ ਜਾ ਰਿਹਾ ਹੈ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਤਬਦੀਲ ਕਰਨ ਦੇ ਮਾਮਲੇ ਵਿਚ ਮਾਨ ਨੇ ਕਿਹਾ ਕਿ 2008 ਵਿਚ ਪੰਜਾਬ ਸਰਕਾਰ ਵਲੋਂ ਪਰਕਾਸ਼ ਸਿੰਘ ਬਾਦਲ ਨੇ ਹੀ ਅਦਾਲਤ ਵਿਚ ਹਲਫ਼ੀਆ ਬਿਆਨ ਦਿਤਾ ਸੀ ਕਿ ਭੁੱਲਰ ਨੂੰ ਪੰਜਾਬ ਤਬਦੀਲ ਕਰਨ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਹੁਣ ਬਾਦਲ ਦਾ ਪ੍ਰੋਫ਼ੈਸਰ ਭੁੱਲਰ ਨੂੰ ਅੰਮ੍ਰਿਤਸਰ ਲਿਆਉਣ ਪਿੱਛੇ ਕੋਈ ਹੋਰ ਮਕਸਦ ਹੈ। ਇਸ ਤੋਂ ਪਹਿਲਾਂ ਮਾਨ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਪਾਰਟੀ ਦੇ ਮੀਤ ਪ੍ਰਧਾਨ ਭਾਈ ਧਿਆਨ ਸਿੰਘ ਮੰਡ, ਜਨਰਲ ਸਕਤੱਰ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026