Posted on July 25th, 2015

ਬਠਿੰਡਾ- ਕੀ ਪੰਜਾਬ ਵਿੱਚ ਛੇ ਮਹੀਨਿਅਾਂ ਦੌਰਾਨ ਸਿਰਫ਼ ਪੰਜ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ? ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀ ਗੲੀ ਰਿਪੋਰਟ ’ਤੇ ਨਜ਼ਰ ਮਾਰੀਏ ਤਾਂ ਇਹ ਤੱਥ ਸੱਚ ਹਨ। ਹਕੀਕਤ ’ਤੇ ਨਜ਼ਰ ਮਾਰੀਏ ਤਾਂ ਰਾਜ ਸਰਕਾਰ ਦੀ ਰਿਪੋਰਟ ਜ਼ਮੀਨੀ ਸੱਚ ਤੋਂ ਕੋਹਾਂ ਦੂਰ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ ਕਿਸਾਨਾਂ ਦੀ ਖੁਦਕੁਸ਼ੀ ਦੇ ਤੱਥ ਛੁਪਾੲੇ ਗਏ ਹਨ।
ਕੇਂਦਰੀ ਖੇਤੀ ਮੰਤਰਾਲੇ ਦੀ ਸੂਚਨਾ ਅਨੁਸਾਰ ਰਾਜ ਵਿੱਚ ੲਿਸ ਸਾਲ ਪਹਿਲੀ ਜਨਵਰੀ ਤੋਂ 30 ਜੂਨ ਤਕ ਸਿਰਫ਼ ਪੰਜ ਕਿਸਾਨਾਂ ਨੇ ਖੇਤੀ ਸੰਕਟ ਕਾਰਨ ਖੁਦਕੁਸ਼ੀ ਕੀਤੀ ਹੈ। ਪਿਛਲੇ ਤਿੰਨ ਵਰ੍ਹਿਆਂ (ਸਾਲ 2012 ਤੋਂ 2014 ਤਕ) ਦੌਰਾਨ ਰਾਜ ਵਿੱਚ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਸਿਫ਼ਰ ਦੱਸੀ ਗਈ ਹੈ। ਖੇਤੀ ਮੰਤਰਾਲੇ ਨੇ ਇਹ ਗਿਣਤੀ ਪੰਜਾਬ ਸਰਕਾਰ ਵੱਲੋਂ ਭੇਜੀ ਰਿਪੋਰਟ ਦੇ ਅਾਧਾਰ ਤੇ ਦੱਸੀ ਹੈ। ੳੁਂਜ ਨੈਸ਼ਨਲ ਕਰਾਈਮ ਰਿਕਾਰਡ ਬਿੳੂਰੋ ਨੇ ੲਿਨ੍ਹਾਂ ਤਿੰਨ ਵਰ੍ਹਿਆਂ ਦੌਰਾਨ ਰਾਜ ਵਿੱਚ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ 182 ਦੱਸੀ ਹੈ।
ਰਾਜ ਸਰਕਾਰ ਨੇ ਤਿੰਨ ਯੂਨੀਵਰਸਿਟੀਅਾਂ ਦੀ ਸਹਾੲਿਤਾ ਨਾਲ 2000 ਤੋਂ ਲੈ ਕੇ 2010 ਤਕ ਹੋਈਆਂ ਖੁਦਕੁਸ਼ੀਆਂ ਦਾ ਸਰਵੇਖਣ ਕਰਾਇਆ ਸੀ। ਸਰਵੇਖਣ ਅਨੁਸਾਰ ਰਾਜ ਵਿੱਚ ੲਿਸ ਦਹਾਕੇ ਦੌਰਾਨ 6926 ਕਿਸਾਨਾਂ ਤੇ ਮਜ਼ਦੂਰਾਂ ਨੇ ਖੁਦਕੁਸ਼ੀ ਕੀਤੀ। ਯੂਨੀਵਰਸਿਟੀ ਮਾਹਿਰਾਂ ਦਾ ਕਹਿਣਾ ਹੈ ਕਿ ਸਰਵੇ ਦੇ ਤੱਥਾਂ ’ਤੇ ਨਜ਼ਰ ਮਾਰੀਏ ਤਾਂ ਇਹ ਗੱਲ ਸਪਸ਼ਟ ਹੁੰਦੀ ਹੈ ਕਿ ਰਾਜ ਵਿੱਚ ਔਸਤਨ ਰੋਜ਼ਾਨਾ ਇਕ ਕਿਸਾਨ ਖੁਦਕੁਸ਼ੀ ਕਰ ਰਿਹਾ ਹੈ। ਸਰਕਾਰ ਦੇ ੲਿਸ ਸਰਵੇ ਨੂੰ ਅਾਧਾਰ ਬਣਾਈਏ ਤਾਂ ਰਾਜ ਵਿੱਚ ਪਿਛਲੇ ਛੇ ਮਹੀਨਿਅਾਂ ਦੌਰਾਨ 184 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਰਾਜ ਸਰਕਾਰ ਝੂਠ ਨਾਲ ਹਕੀਕਤ ਨੂੰ ਛੁਪਾ ਨਹੀਂ ਸਕਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੇ ਘਰਾਂ ਵਿੱਚ ਤਾਂ ਨਿੱਤ ਸੱਥਰ ਵਿਛ ਰਹੇ ਹਨ ਅਤੇ ਸਰਕਾਰ ਇਸ ਤੋਂ ਅੱਖਾਂ ਫੇਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਨੇ ਪਹਿਲਾਂ ਹੀ ਖੁਦਕੁਸ਼ੀ ਦੇ ਅਜੀਬੋ ਗਰੀਬ ਕਾਰਨ ਦੱਸ ਕੇ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਭੁੱਕ ਦਿੱਤਾ ਹੈ। ਰਹਿੰਦੀ ਕਸਰ ਰਾਜ ਸਰਕਾਰ ਦੇ ਅੰਕੜਿਆਂ ਨੇ ਕੱਢ ਦਿੱਤੀ ਹੈ।
ਪੁਲੀਸ ਰਿਪੋਰਟ ਨੂੰ ਅਾਧਾਰ ਬਣਾਇਆ: ਪੰਜਾਬ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਸੁਰੇਸ਼ ਕੁਮਾਰ ਦਾ ਕਹਿਣਾ ਸੀ ਕਿ ਅਸਲ ਵਿੱਚ ਪੁਲੀਸ ਅਤੇ ਡਿਪਟੀ ਕਮਿਸ਼ਨਰਾਂ ਦੀ ਰਿਪੋਰਟ ਦੇ ਅਾਧਾਰ ’ਤੇ ਹੀ ਕਿਸਾਨ ਖੁਦਕੁਸ਼ੀਆਂ ਦੇ ਵੇਰਵੇ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀਆਂ ਦੇ ਜੋ ਮਾਮਲੇ ਪੁਲੀਸ ਦੇ ਰਿਕਾਰਡ ’ਤੇ ਹੁੰਦੇ ਹਨ, ਉਨ੍ਹਾਂ ਨੂੰ ਹੀ ਅਾਧਾਰ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ’ਚ ਏਨੇ ਹੀ ਮਾਮਲੇ ਅਾੲੇ ਹੋਣਗੇ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026