Posted on September 26th, 2015

ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ- ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ ਕਰਨ ਤੋਂ ਬਾਅਦ ਸਿੱਖਾਂ 'ਚ ਰੋਸ ਤੋਂ ਬਾਅਦ ਪੰਜਾਬ ਪੁਲੀਸ ਨੇ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦਾ ਸੁਰੱਖਿਆ ਘੇਰਾ ਸਖ਼ਤ ਕਰਦਿਆਂ ੳੁਨ੍ਹਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਹੈ। ਇਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੀ ਸੁਰੱਖਿਆ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਬਠਿੰਡਾ ਜ਼ਿਲ੍ਹੇ ਦੇ ਪੁਲੀਸ ਮੁਖੀ ਇੰਦਰਮੋਹਨ ਸਿੰਘ ਭੱਟੀ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ੀ ਦੇਣ ਤੋਂ ਬਾਅਦ ਪੰਜਾਬ ਭਰ ਵਿੱਚ ਉੱਠੇ ਵਿਵਾਦ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜਥੇਦਾਰਾਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਲੲੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੀ ਸੁਰੱਖਿਆ ਲੲੀ ਚਾਰ ਮੁਲਾਜ਼ਮ ਵਧੇਰੇ ਲਾਏ ਗਏ ਹਨ। ਸੁਰੱਖਿਆ ਵਿੱਚ ਹੋਰ ਵਾਧਾ ਕਰਨ ਦੀ ਲੋੜ ਪਈ ਤਾਂ ਮੁੜ ਤੋਂ ਸਮੀਖਿਆ ਕਰਕੇ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ।
ਸ੍ਰੀ ਆਨੰਦਪੁਰ ਸਾਹਿਬ ਦੇ ਡੀਐੱਸਪੀ ਸੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੌਜੂਦਾ ਘਟਨਾਕ੍ਰਮ ਤੋਂ ਬਾਅਦ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਸੁਰੱਖਿਆ ਘੇਰਾ ਪਹਿਲਾਂ ਨਾਲੋਂ ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਸੁਰੱਖਿਆ ਘੇਰੇ ਤਹਿਤ ਪਹਿਲਾਂ ਦੋ ਮੁਲਾਜ਼ਮ ਉਨ੍ਹਾਂ ਨਾਲ ਤਾਇਨਾਤ ਸਨ ਜਦੋਂਕਿ ਹੁਣ ਪੰਜਾਬ ਪੁਲੀਸ ਦੇ ਦੋ ਹੋਰ ਜਵਾਨ ਉਨ੍ਹਾਂ ਨਾਲ ਡਿਊਟੀ ’ਤੇ ਲਗਾ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਿਟੀ ਪੁਲੀਸ ਦੀ ਇੱਕ ਮਹਿੰਦਰਾ ਗੱਡੀ ਅਤੇ ਇੱਕ ਡਰਾਈਵਰ ਵੀ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਜਥੇਦਾਰ ਸਹਿਬਾਨ ਦੀ ਸੁਰੱਖਿਆ ਬਾਰੇ ਪੱਕੇ ਤੌਰ ’ਤੇ ਕੋਈ ਦਿਸ਼ਾ ਨਿਰਦੇਸ਼ ਨਹੀਂ ਆਏ। ਇਸ ਸਬੰਧੀ ਅੱਗੋਂ ਕੋਈ ਹੁਕਮ ਆਉਣ ਤੋਂ ਬਾਅਦ ਹੋਰ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਜਾਵੇਗੀ।
ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ।

Posted on June 23rd, 2026

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026