Posted on February 1st, 2016

ਅੰਮ੍ਰਿਤਸਰ- ਕਾਂਗਰਸ ਦੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹੁਣ ਤਕ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਉਹ 13 ਫਰਵਰੀ ਨੂੰ ਆਪਣੀਆਂ ਵੋਟਾਂ ਨਾ ਪਾਉਣ।
ਦੱਸਣਯੋਗ ਹੈ ਕਿ ਸ੍ਰੀ ਸਿੱਕੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਵਿਧਾਨ ਸਭਾ ’ਚ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਸ ਹਲਕੇ ਦੀ ਉਪ ਚੋਣ ਦਾ ਐਲਾਨ ਹੋਇਆ ਅਤੇ ਇਸ ਸਬੰਧ ਵਿੱਚ 13 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਉਪ ਚੋਣ ਵਿੱਚ ‘ਆਪ’ ਨੇ ਪਹਿਲਾਂ ਹੀ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਸੀ ਜਦਕਿ ਕਾਂਗਰਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਢੁੱਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਚੋਣਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ।
ਦਰਬਾਰ ਸਾਹਿਬ ਵਿਖੇ ਇਕ ਮਹੀਨਾ ਸੇਵਾ ਕਰਨ ਮਗਰੋਂ ਲੋਕਾਂ ਹਲਕੇ ਵਿੱਚ ਪਰਤੇ ਸ੍ਰੀ ਸਿੱਕੀ ਨੇ ਅੱਜ ਪਿੰਡ ਰਸ਼ੀਆਣਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਸਨ। ਲੋਕਾਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਆਖਿਆ ਕਿ ਹਲਕੇ ਵਿੱਚ ਵੋਟ ਫ਼ੀਸਦ 20 ਫ਼ੀਸਦ ਤੋਂ ਵੱਧ ਨਹੀਂ ਜਾਵੇਗੀ ਕਿਉਂਕਿ ਬੇਅਦਬੀ ਮਾਮਲੇ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਹੈ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਵੀ ਲੋਕਾਂ ਨੂੰ ਆਖਿਆ ਕਿ ਉਹ ਇਹ ਸੁਨੇਹਾ ਘਰ ਘਰ ਪੁਚਾਉਣ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਉਪ ਚੋਣਾਂ ਦਾ ਕਾਂਗਰਸ ਨੇ ਬਾਈਕਾਟ ਕੀਤਾ ਹੈ ਅਤੇ ਲੋਕ ਕਾਂਗਰਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੀ ਜ਼ਮੀਰ ਜਾਗਦੀ ਹੈ, ਉਹ ਵੋਟ ਨਾ ਪਾਵੇ।
ਸਿੱਕੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਬਾਗ਼ੀ ਕਾਂਗਰਸੀ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ ਦੇ ਹੱਕ ਵਿਚ ਵੀ ਵੋਟ ਨਾ ਪਾਉਣ। ਬਿੱਟੂ ਨੂੰ ਇਸ ਹਲਕੇ ਵਿੱਚੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਦੂਜੇ ਪਾਸੇ ਭਾਈ ਬਲਦੀਪ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਬਾਅਦ ਸਵਰਾਜ ਲਹਿਰ ਦੇ ਆਗੂਆਂ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਉਹ ਆਪਣੇ ਸਮਰਥਕਾਂ ਨੂੰ ਉਪ ਚੋਣ ਲੜ ਰਹੇ ਆਗੂਆਂ ਨੂੰ ਨਕਾਰਨ ਲਈ ਕਹਿਣਗੇ। ਅਜਿਹੀ ਸਥਿਤੀ ਵਿੱਚ ਹਲਕੇ ਵਿੱਚ ਵੋਟ ਫ਼ੀਸਦ ਘੱਟ ਰਹਿਣ ਦੀ ਸੰਭਾਵਨਾ ਹੈ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026