Posted on September 24th, 2016

ਪਟਿਆਲਾ, 24 ਸਤੰਬਰ- ਆਮ ਆਦਮੀ ਪਾਰਟੀ ਅਤੇ ਟੌਹੜਾ ਪਰਿਵਾਰ ਨੇ ਪਿੰਡ ਟੌਹੜਾ ਵਿੱਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਨ ਮਨਾਇਆ। ਇਹ ਪਹਿਲੀ ਵਾਰ ਹੋਇਆ ਕਿ ਪਿੰਡ ਟੌਹੜਾ ਵਿੱਚ ਪੰਥ ਰਤਨ ਜਥੇਦਾਰ ਟੌਹੜਾ ਦਾ ਜਨਮ ਦਿਨ ਗ਼ੈਰ ਅਕਾਲੀ ਪਾਰਟੀ ਵੱਲੋਂ ਮਨਾਇਆ ਗਿਆ ਹੋਵੇ। ਇਸ ਗੱਲ ਨੂੰ ਹੋਰ ਸਪਸ਼ਟ ਕਰਦਿਆਂ ਹਰਮੇਲ ਸਿੰਘ ਟੌਹੜਾ ਨੇ ਕਿਹਾ ਕਿ ਉਨ੍ਹਾਂ ਦਾ ਸਾਰਾ ਪਰਿਵਾਰ ਹੁਣ ਆਮ ਆਦਮੀ ਪਾਰਟੀ ਵਿੱਚ ਹੈ। ਇਸ ਕਰਕੇ ਅੱਜ ਜਥੇਦਾਰ ਟੌਹੜਾ ਦਾ ਜਨਮ ਦਿਨ ਆਮ ਆਦਮੀ ਪਾਰਟੀ ਵੱਲੋਂ ਹੀ ਮਨਾਇਆ ਗਿਆ ਹੈ।
ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੀ ਅਰਦਾਸ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਟੌਹੜਾ ਦੇ ਜਵਾਈ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੇ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਭੜਾਸ ਕੱਢੀ ਤੇ ਸੰਗਤ ਦਾ ਧੰਨਵਾਦ ਕਰਦਿਆਂ ਆਖਿਆ ਕਿ ਜਥੇਦਾਰ ਟੌਹੜਾ ਨੇ ਸਾਰੀ ਜ਼ਿੰਦਗੀ ਸਿਧਾਂਤਾਂ ਦੀ ਰਾਜਨੀਤੀ ਕੀਤੀ, ਜਿਸ ਕਰਕੇ ਉਨ੍ਹਾਂ ਨੂੰ ਕਦੀ ਵੀ ਚੋਣਾ ਜਿੱਤਣ ਲਈ ਪੈਸੇ ਦੀ ਜ਼ਰੂਰਤ ਨਹੀਂ ਪਈ ਪਰ ਅੱਜ ਆਪਣੇ ਆਪ ਨੂੰ ਪੰਥਕ ਕਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ’ਤੇ ਧਨਾਢਾਂ ਦਾ ਕਬਜ਼ਾ ਹੋ ਚੁੱਕਾ ਹੈ ਅਤੇ ਪਾਰਟੀ ਵਿੱਚੋਂ ਪੰਥਕ ਸਿਧਾਂਤ ਖਤਮ ਹੋ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਹੁਕਮਰਾਨ ਧਿਰਾਂ ਵਿੱਚ ਸੱਤਾ ਦੀ ਲਾਲਸਾ ਏਨੀ ਵਧ ਗਈ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਦੀ ਬਜਾਏ ਇਸ ਨੂੰ ਸਿਆਸੀ ਮੁਫਾਦਾਂ ਲਈ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੀ ਜਥੇਦਾਰ ਟੌਹੜਾ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਉਹ ਵੀ ਅੱਜ ਦੇ ਸਮਾਗਮ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ ਪਰ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ। ਇਸ ਤੋਂ ਪਹਿਲਾਂ ਜਥੇਦਾਰ ਟੌਹੜਾ ਦੇ ਸਾਥੀ ਰਹੇ ਕਾਂਗਰਸੀ ਆਗੂ ਰਜਿੰਦਰ ਸਿੰਘ ਟੌਹੜਾ ਨੇ ਜਥੇਦਾਰ ਟੌਹੜਾ ਦੀ ਸ਼ਖ਼ਸੀਅਤ ਅਤੇ ਜੀਵਨ ਦੇ ਕੁਝ ਪਹਿਲੂਆਂ ਬਾਰੇ ਦੱਸਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਕਰਨਵੀਰ ਸਿੰਘ ਟਿਵਾਣਾ, ਹਰਿੰਦਰਪਾਲ ਸਿੰਘ ਟੌਹੜਾ, ਬੀਬੀ ਕੁਲਦੀਪ ਕੋਰ ਟੌਹੜਾ ਤੇ ਨਾਭਾ ਤੋਂ ‘ਆਪ’ ਦੇ ਉਮੀਦਵਾਰ ਦੇਵ ਮਾਨ ਆਦਿ ਹਾਜ਼ਰ ਸਨ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026