Posted on September 30th, 2016

ਚੰਡੀਗੜ੍ਹ- ਪੰਜਾਬ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਵਾਪਰ ਰਹੀਆਂ ਘਟਨਾਵਾਂ ਨੂੰ ਦੇਖਦਿਆਂ 6 ਸਰਹੱਦੀ ਜ਼ਿਲ੍ਹਿਆਂ ਵਿਚਲੇ 987 ਪਿੰਡ ਹੰਗਾਮੀ ਹਾਲਤ ਵਿੱਚ ਖਾਲ੍ਹੀ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਭਾਰਤੀ ਫੌਜ ਵੱਲੋਂ ਕਸ਼ਮੀਰ ਵਿੱਚ ਕਾਰਵਾਈ ਕਰਨ ਤੋਂ ਬਾਅਦ ਪਾਕਿਸਤਾਨ ਵੱਲੋਂ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੇ ਜਾਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੀ ਸਰਹੱਦ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਸਕੂਲ ਬੰਦ ਕਰ ਦਿੱਤੇ ਹਨ ਅਤੇ ਅਧਿਕਾਰੀਆਂ ਤੇ ਹੋਰ ਸਬੰਧਤ ਅਮਲੇ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।
ਪ੍ਰਸ਼ਾਸਨ ਨੇ ਸਰਹੱਦੀ ਲੋਕਾਂ ਨੂੰ ਠਹਿਰਾਉਣ ਵਾਸਤੇ ਪੈਲੇਸ ਖਾਲੀ ਕਰਵਾਏ ਹਨ। ਸਰਕਾਰੀ ਆਦੇਸ਼ਾਂ ਮਗਰੋਂ ਹਾਈ ਅਲਰਟ ਦੇ ਚਲਦਿਆਂ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਅੰਦਰ ਪੈਂਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਮਝਾਉਣ ਉਪਰੰਤ ਲੋਕਾਂ ਨੇ ਸੁਰੱਖਿਅਤ ਸਥਾਨਾਂ ਵੱਲ ਜਾਣਾ ਸ਼ੁਰੂ ਕਰ ਦਿੱਤਾ ਹੈ। ਖਾਸ ਤੌਰ 'ਤੇ ਔਰਤਾਂ ਅਤੇ ਬੱਚੇ ਸੁਰੱਖਿਅਤ ਸਥਾਨਾਂ 'ਤੇ ਚਲੇ ਗਏ ਹਨ, ਜਦੋਂਕਿ ਪੁਰਸ਼ ਮੈਂਬਰ ਘਰਾਂ ਵਿੱਚ ਬਾਕੀ ਕੰਮਕਾਰ ਕਰਨ ਅਤੇ ਡੰਗਰਾਂ ਦੀ ਦੇਖਭਾਲ ਤੇ ਰਾਖੀ ਲਈ ਪਿੱਛੇ ਰਹਿ ਗਏ ਹਨ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲਾਂ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਫੋਨ 'ਤੇ ਸਮੁੱਚੀ ਸਥਿਤੀ ਦੀ ਜਾਣਕਾਰੀ ਲਈ ਅਤੇ ਭਾਰਤ ਸਰਕਾਰ ਦੇ ਹੁਕਮਾਂ 'ਤੇ ਪਿੰਡ ਖਾਲੀ ਕਰਨ ਦੇ ਆਦੇਸ਼ ਦਿੱਤੇ। ਇਸ ਤਹਿਤ ਫਿਰੋਜ਼ਪੁਰ ਦੇ 300, ਗੁਰਦਾਸਪੁਰ ਦੇ 290, ਅੰਮ੍ਰਿਤਸਰ ਦੇ 137, ਤਰਨਤਾਰਨ ਦੇ 135, ਫਾਜ਼ਿਲਕਾ ਦੇ 60 ਅਤੇ ਪਠਾਨਕੋਟ ਦੇ 65 ਪਿੰਡ ਖਾਲੀ ਕਰਨ ਲਈ ਕਿਹਾ ਗਿਆ ਹੈ। ਬਾਦਲ ਨੇ ਪਹਿਲਾਂ ਸਮੂਹ ਅਧਿਕਾਰੀਆਂ ਦੀ ਮੀਟਿੰਗ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਅਧਿਕਾਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿਚ ਮੋਰਚੇ ਸਾਂਭਣ ਦੇ ਆਦੇਸ਼ ਦਿੱਤੇ। ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਕੌਮਾਂਤਰੀ ਸਰਹੱਦ ਦੀ 10 ਕਿਲੋਮੀਟਰ ਦੀ ਪੱਟੀ ਵਿੱਚ ਪੈਂਦੇ ਪਿੰਡ ਖਾਲੀ ਕਰਵਾਉਣ ਲਈ ਕਿਹਾ ਸੀ।
ਮੁੱਖ ਮੰਤਰੀ ਨੇ ਸਰਹੱਦ 'ਤੇ ਪੈਦਾ ਹੋਈ ਸਥਿਤੀ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਹਦਾਇਤ ਦਾ ਜਾਇਜ਼ਾ ਲੈਣ ਲਈ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਵੀ ਸੱਦੀ। ਮੰਤਰੀ ਮੰਡਲ ਨੇ ਮਤਾ ਪਾਸ ਕਰਕੇ ਭਾਰਤੀ ਫੌਜ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ। ਸ਼ਲਾਘਾ ਕਰਨ ਵਾਲਿਆਂ 'ਚ ਮੁੁੱਖ ਮੰਤਰੀ ਬਾਦਲ, ਸੁਖਬੀਰ ਬਾਦਲ, ਸੁੱਚਾ ਸਿੰਘ ਛੋਟੇਪੁਰ, ਰਜਿੰਦਰ ਕੌਰ ਭੱਠਲ ਤੇ ਕਈ ਭਾਜਪਾ ਆਗੂ ਸ਼ਾਮਲ ਸਨ। ਆਪ ਆਗੂ ਫੂਲਕਾ ਨੇ ਸਵਾਲ ਕੀਤਾ ਹੈ ਕਿ ਕੇਵਲ ਪੰਜਾਬ ਦੇ ਪਿੰਡ ਹੀ ਖਾਲ਼ੀ ਕਿਉਂ ਕਰਵਾਏ ਜਾ ਰਹੇ ਹਨ?

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026