Posted on April 14th, 2018

ਸੰਯੁਕਤ ਰਾਸ਼ਟਰ- ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਅੱਠ ਸਾਲ ਦੀ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਨੂੰ ਭਿਆਨਕ ਕਾਰਾ ਕਰਾਰ ਦਿੰਦਿਆਂ ਸੰਯੁਕਤ ਰਾਸ਼ਟਰ ਮੁਖੀ ਅੰਤੋਨੀਓ ਗੁਟੇਰੇਜ਼ ਨੇ ਆਸ ਜਤਾਈ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਸਾਜ਼ਿਸ਼ਕਾਰਾਂ ਨੂੰ ਕਟਹਿਰੇ ’ਚ ਖੜ੍ਹਾ ਕਰ ਕੇ ਢੁੱਕਵੀਂ ਸਜ਼ਾ ਦਿਵਾਏਗੀ।
ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ’ਚ ਸਕੱਤਰ ਜਨਰਲ ਦੇ ਪ੍ਰਤੀਕਰਮ ਬਾਰੇ ਸਵਾਲ ਪੁੱਛਣ ’ਤੇ ਸ੍ਰੀ ਗੁਟੇਰੇਜ਼ ਦੇ ਤਰਜਮਾਨ ਸਟੀਫਨ ਡੁਜਾਰਿਕ ਨੇ ਕੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਅਸੀਂ ਭਿਆਨਕ ਕੇਸ ਸਬੰਧੀ ਮੀਡੀਆ ਰਿਪੋਰਟਾਂ ਦੇਖੀਆਂ ਹਨ। ਅਸੀਂ ਆਸ ਪ੍ਰਗਟ ਕਰਦੇ ਹਾਂ ਕਿ ਸਰਕਾਰ ਦੋਸ਼ੀਆਂ ਨੂੰ ਕਟਹਿਰੇ ’ਚ ਲਿਆਏਗੀ ਤਾਂ ਜੋ ਉਨ੍ਹਾਂ ਨੂੰ ਬੱਚੀ ਦੀ ਹੱਤਿਆ ਲਈ ਜਵਾਬਦੇਹ ਠਹਿਰਾਇਆ ਜਾ ਸਕੇ।’’

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026