Posted on January 10th, 2019

ਚੰਡੀਗੜ੍ਹ, 9 ਜਨਵਰੀ- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਸਿਆਸਤ ਦੀ ਘੁਸਪੈਠ ਬੰਦ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਉਹ ਵਾਲੰਟੀਅਰਾਂ ਦੀ ਫ਼ੌਜ ਤਿਆਰ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਾਬਕਾ ਜੱਜ ਕੁਲਦੀਪ ਸਿੰਘ ਦੀ ਸਰਪ੍ਰਸਤੀ ਹੇਠ ਸਿੱਖ ਸੇਵਕ ਸੰਗਠਨ ਦੇ ਨਾਮ ਹੇਠ ਬੁੱਧੀਜੀਵੀ ਵਿੰਗ ਕਾਇਮ ਕੀਤਾ ਜਾਵੇਗਾ। ਫੂਲਕਾ ਨੇ ਕਿਹਾ ਕਿ ਉਹ ਲੋਕ ਸਭਾ ਦੀ ਚੋਣ ਲੜਨ ਦੀ ਥਾਂ ਇਸ ਮਿਸ਼ਨ ਨੂੰ ਪਹਿਲ ਦੇਣਗੇ। ਉਨ੍ਹਾਂ ਦੱਸਿਆ ਕਿ ਵਾਲੰਟੀਅਰਾਂ ਦੀ ਫ਼ੌਜ ਦੇ ਦੋ ਯੂਨਿਟ ਹੋਣਗੇ। ਪਹਿਲੇ ਯੂਨਿਟ ਵਿਚ ਕੇਵਲ ਸਾਬਤ ਸੂਰਤ ਸਿੱਖ ਹੀ ਹੋਣਗੇ ਜਦਕਿ ਦੂਸਰੇ ਯੂਨਿਟ ਵਿਚ ਨਸ਼ਿਆਂ ਦੇ ਖਿਲਾਫ਼ ਲੜਾਈ ਲੜਣ ਵਾਲਾ ਕੋਈ ਵੀ ਵਿਅਕਤੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੌਜ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ 12 ਜਨਵਰੀ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰ ਕੇ ਕੀਤੀ ਜਾਵੇਗੀ। ਇਸ ਲਈ ਇੱਕ ਚੋਣ ਕਮੇਟੀ ਵੀ ਬਣਾਈ ਜਾਵੇਗੀ, ਜੋ ਵਾਲੰਟੀਅਰਾਂ ਦੀ ਚੋਣ ਕਰੇਗੀ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026