Posted on April 19th, 2019

ਫਤਹਿਗੜ੍ਹ ਪੰਜਤੂਰ- ਬਰਗਾੜੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਲਈ ਚੁਣੌਤੀ ਬਣਨ ਲੱਗਾ ਹੈ। ਲੋਕ ਸਭਾ ਹਲਕਾ ਫ਼ਰੀਦਕੋਟ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਅਜੇ ਤੱਕ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਇਸ ਘਟਨਾ ਦੇ ਸਬੰਧ ਵਿੱਚ ਕੁਝ ਵੀ ਬੋਲਣ ਤੋਂ ਸੰਕੋਚ ਕਰ ਰਹੇ ਹਨ ਪਰ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਂਜ ਅਕਾਲੀ ਦਲ ਇਸ ਮੁੱਦੇ ’ਤੇ ਕਾਂਗਰਸ ਖ਼ਿਲਾਫ਼ ਗ਼ਲਤ ਬਿਆਨਬਾਜ਼ੀ ਕਰਨ ਦੇ ਦੋਸ਼ ਵੀ ਲਾ ਰਿਹਾ ਹੈ। ਬੀਤੇ ਦਿਨੀਂ ਪਿੰਡ ਕੋਟ ਸੁਖੀਆ ਵਿੱਚ ਲੋਕਾਂ ਨੇ ਜਿਸ ਤਰ੍ਹਾਂ ਅਕਾਲੀ ਉਮੀਦਵਾਰ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ ਹੈ, ਉਸ ਤੋਂ ਸਪੱਸ਼ਟ ਹੈ ਕਿ ਆਗਾਮੀ ਦਿਨਾਂ ਵਿੱਚ ਅਕਾਲੀ ਉਮੀਦਵਾਰ ਲਈ ਇਹ ਮੁੱਦਾ ਵੱਡੀ ਚੁਣੌਤੀ ਵਜੋਂ ਉਭਰ ਸਕਦਾ ਹੈ।
ਇਸ ਸਬੰਧੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ, ‘‘ਜੇਕਰ ਵੋਟ ਨਹੀਂ ਪਾਉਣੀ ਤਾਂ ਨਾ ਪਾਓ, ਪਰ ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ’’ ਨਾਲ ਪ੍ਰਤੱਖ ਹੋ ਜਾਂਦਾ ਹੈ ਕਿ ਅਕਾਲੀ ਦਲ ਨੂੰ ਬੇਅਦਬੀ ਘਟਨਾਵਾਂ ਬਾਰੇ ਲੋਕ ਰੋਹ ਦਾ ਪਹਿਲਾਂ ਹੀ ਕਿਆਸ ਹੈ। ਉਕਤ ਘਟਨਾਵਾਂ ਕਾਰਨ ਪਾਰਟੀ ਦਾ ਵੋਟ ਬੈਂਕ ਕਾਫੀ ਘੱਟ ਗਿਆ ਹੈ। ਅਕਾਲੀ ਦਲ ਨੂੰ ਇਸ ਮੁੱਦੇ ਨਾਲ ਜੁੜੇ ‘ਸਿਟ’ ਮੈਂਬਰ ਦੇ ਤਬਾਦਲੇ ਕਾਰਨ ਵੀ ਦੂਸਰੀਆਂ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਦਾ ਵਿਰੋਧ ਸਹਿਣਾ ਪੈ ਰਿਹਾ ਹੈ, ਕਿਉਂਕਿ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਲੋਕਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਣ ਕਰਕੇ ਅਕਾਲੀ ਉਮੀਦਵਾਰ ਨੂੰ ਫਰੀਦਕੋਟ ਹਲਕੇ ਵਿੱਚ ਤਾਂ ਇਸ ਦੀ ਸਖ਼ਤ ਚੁਣੌਤੀ ਮਿਲਣ ਦੇ ਆਸਾਰ ਹਨ। ਬੇਅਦਬੀ ਤੇ ਪੁਲੀਸ ਗੋਲੀ ਕਾਂਡ ਦਾ ਸ਼ਿਕਾਰ ਹੋਣ ਵਾਲਿਆਂ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਛੇ ਮਹੀਨੇ ਚੱਲੇ ਬਰਗਾੜੀ ਮੋਰਚੇ ਨੇ ਮਾਲਵਾ ਵਿੱਚ ਅਕਾਲੀ ਦਲ ਨੂੰ ਹਾਸ਼ੀਏ ’ਤੇ ਲਿਆ ਖੜ੍ਹਾ ਕੀਤਾ ਹੈ।
ਜੇਕਰ ਸਿਆਸੀ ਦਰਸ਼ਕਾਂ ਦੀ ਮੰਨੀਏ ਤਾਂ ਅਕਾਲੀ ਦਲ ਨੇ ਇਸ ਮਾਮਲੇ ਤੋਂ ਬਚਣ ਲਈ ਬਾਹਰੋਂ ਉਮੀਦਵਾਰ ਲਿਆ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ ਪਰ ਅਕਾਲੀ ਦਲ ਦਾ ਬਚਾਅ ਹੁੰਦਾ ਨਜ਼ਰ ਨਹੀਂ ਆ ਰਿਹਾ, ਕਿਉਂਕਿ ਲੋਕਾਂ ’ਚ ਪਾਰਟੀ ਪ੍ਰਤੀ ਹਾਲੇ ਵੀ ਗੁੱਸਾ ਹੈ। ਆਗਾਮੀ ਦਿਨਾਂ ਵਿੱਚ ਇਹ ਲੋਕ ਹੋਰ ਵੀ ਵੱਧ ਸਕਦਾ ਹੈ।

Posted on August 6th, 2026

Posted on August 5th, 2026

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026