Posted on March 25th, 2020

ਟੋਕੀਓ, 24 ਮਾਰਚ (ਏਜੰਸੀ)- ਵਿਸ਼ਵ ਮਹਾਂਮਾਰੀ ਬਣ ਚੁੱਕੇ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦਿਆਂ ਹੋਇਆ ਅਤੇ ਇਨ੍ਹਾਂ ਖੇਡਾਂ ਨੂੰ ਮੁਲਤਵੀ ਕਰਨ ਦੇ ਵਿਸ਼ਵ ਪੱਧਰੀ ਦਬਾਅ ਦੇ ਚੱਲਦਿਆਂ ਜਾਪਾਨ ਨੇ ਇਸ ਸਾਲ ਹੋਣ ਵਾਲੇ ਟੋਕੀਓ ਉਲੰਪਿਕ ਨੂੰ ਹੁਣ 2021 'ਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਟੋਕੀਓ ਉਲੰਪਿਕ ਖੇਡਾਂ ਇਸ ਸਾਲ 24 ਜੁਲਾਈ ਤੋਂ 9 ਅਗਸਤ ਤੱਕ ਹੋਣੀਆਂ ਸਨ, ਪਰ ਕੋਰੋਨਾ ਵਾਇਰਸ ਦੇ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲੈਣ ਨਾਲ ਪੈਦਾ ਹੋਏ ਖ਼ਤਰੇ ਨੂੰ ਦੇਖਦਿਆਂ ਜਾਪਾਨ ਨੇ ਇਨ੍ਹਾਂ ਖੇਡਾਂ ਨੂੰ ਮੁਲਤਵੀ ਕਰਨ
ਦਾ ਫ਼ੈਸਲਾ ਕੀਤਾ ਹੈ ਅਤੇ ਇਸ ਨੂੰ ਹੁਣ 2021 'ਚ ਕਰਵਾਇਆ ਜਾਵੇਗਾ | ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਦੇ ਪ੍ਰਧਾਨ ਥਾਮਸ ਬਾਕ ਦੇ ਨਾਲ ਕਾਨਫਰੰਸ ਕਾਲ ਕਰਨ ਤੋਂ ਬਾਅਦ ਪੱਤਰਕਾਰਾਂ ਦੇ ਸਾਹਮਣੇ ਇਸ ਦਾ ਐਲਾਨ ਕੀਤਾ | ਆਬੇ ਦੇ ਇਸ ਐਲਾਨ ਨਾਲ ਦੁਨੀਆ ਭਰ ਦੇ ਖਿਡਾਰੀਆਂ ਨੂੰ ਰਾਹਤ ਮਿਲੀ ਹੈ | ਸ਼ਿੰਜੋ ਨੇ ਕੱਲ੍ਹ ਹੀ ਸੰਕੇਤ ਦਿੱਤਾ ਸੀ ਕਿ ਇਨ੍ਹਾਂ ਖੇਡਾਂ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ, ਜਦਕਿ ਬਾਕ ਨੇ ਕਿਹਾ ਸੀ ਕਿ ਇਨ੍ਹਾਂ ਖੇਡਾਂ ਨੂੰ ਮੁਲਤਵੀ ਕਰਨ ਦੇ ਬਾਰੇ ਫ਼ੈਸਲਾ ਅਗਲੇ ਚਾਰ ਹਫ਼ਤਿਆਂ 'ਚ ਲਿਆ ਜਾਵੇਗਾ | ਦੱਸਣਯੋਗ ਹੈ ਕਿ ਕੈਨੇਡਾ ਅਤੇ ਆਸਟ੍ਰੇਲੀਆ ਨੇ ਸੋਮਵਾਰ ਨੂੰ ਟੋਕੀਓ ਉਲੰਪਿਕ ਖੇਡਾਂ ਤੋਂ ਪਿੱਛੇ ਹਟਣ ਦਾ ਐਲਾਨ ਕੀਤਾ ਸੀ, ਜਦਕਿ ਅਮਰੀਕੀ ਉਲੰਪਿਕ ਕਮੇਟੀ ਨੇ ਮੰਗ ਕੀਤੀ ਸੀ ਕਿ ਟੋਕੀਓ ਉਲੰਪਿਕ ਨੂੰ ਮੁਲਤਵੀ ਕੀਤਾ ਜਾਵੇ | ਕੈਨੇਡਾ ਅਤੇ ਆਸਟ੍ਰੇਲੀਆ ਨੇ ਸਾਫ਼ ਤੌਰ 'ਤੇ ਕਿਹਾ ਸੀ ਕਿ ਇਨ੍ਹਾਂ ਖੇਡਾਂ ਨੂੰ 2021 'ਚ ਕਰਵਾਇਆ ਜਾਵੇ ਤਾਂ ਹੀ ਉਹ ਇਸ 'ਚ ਹਿੱਸਾ ਲੈਣਗੇ |

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026