Posted on April 9th, 2020

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਤਬਲੀਗੀ ਜਮਾਤ ਦੀਆਂ ਸਿਲਸਿਲੇਵਾਰ ਆਈਆਂ ਰਿਪੋਰਟਾਂ ਨੇ ਆਮ ਜਨਤਾ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰ ਦਿੱਤੇ ਹਨ। ਲੋਕ ਮੁਸਲਮਾਨ ਭਾਈਚਾਰੇ ਨਾਲ ਸਬੰਧਾਂ ਨੂੰ ਲੈ ਕੇ ਦੁਬਿਧਾ ਵਿੱਚ ਹਨ। ਇਹੀ ਨਹੀਂ ਸੋਸ਼ਲ ਮੀਡੀਆ ’ਤੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਵੀ ਮੁਸਲਿਮ ਭਾਈਚਾਰੇ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ।
ਅਜਿਹੀਆਂ ਅਫਵਾਹਾਂ ਕਾਰਨ ਇਸ ਫਿਰਕੇ ਪ੍ਰਤੀ ਲੋਕਾਂ ’ਚ ਨਫ਼ਰਤ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਿਆਂ ਵਿੱਚ ਕਿੰਨੀ ਕੁ ਸੱਚਾਈ ਹੈ। ਇਸ ਦੀ ਪੁਸ਼ਟੀ ਲਈ ਪ੍ਰਸ਼ਾਸਨ ਨੂੰ ਹੁਣ ਅੱਗੇ ਆਉਣ ਦੀ ਲੋੜ ਹੈ। ਸੋਸ਼ਲ ਮੀਡੀਆ ’ਤੇ ਦਿੱਤਾ ਜਾ ਰਿਹਾ ਸੰਦੇਸ਼ ਕਿ ਮੁਸਲਮਾਨਾਂ ਤੋਂ ਨਕਦੀ ਨਾ ਲਵੋ। ਇਹ ਕਰੋਨਾਵਾਇਰਸ ਨੂੰ ਸਮਾਜ ਵਿੱਚ ਫੈਲਾ ਰਹੇ ਹਨ। ਇਹੀ ਨਹੀਂ ਇਸ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਧਿਆਨ ’ਚ ਆਈਆਂ ਹਨ ਕਿ ਮੁਸਲਿਮ ਭਾਈਚਾਰੇ ਦੇ ਕੁਝ ਲੋਕ ਆਪਣੀ ਪਛਾਣ ਛੁਪਾ ਕੇ ਗਲੀਆਂ, ਮੁਹੱਲਿਆਂ ਵਿੱਚ ਕੁਝ ਜ਼ਰੂਰੀ ਸਾਮਾਨ ਜਿਵੇਂ ਸਬਜ਼ੀਆਂ ਅਤੇ ਫ਼ਲ ਵੇਚ ਰਹੇ ਹਨ।
ਸੰਦੇਸ਼ ਜ਼ਰੀਏ ਕਿਹਾ ਜਾ ਰਿਹਾ ਹੈ ਕਿ ਇਹ ਭੋਲੇ-ਭਾਲੇ ਲੋਕਾਂ ਵਿੱਚ ਵਾਇਰਸ ਨੂੰ ਫੈਲਾ ਰਹੇ ਹਨ ਅਤੇ ਇਨ੍ਹਾਂ ਦੀ ਪਛਾਣ ਕੀਤੇ ਬਿਨਾਂ ਇਨ੍ਹਾਂ ਤੋਂ ਕੋਈ ਵੀ ਚੀਜ਼ ਨਾ ਖ਼ਰੀਦੀ ਜਾਵੇ। ਇਹ ਸੰਦੇਸ਼ ਸਿਰਫ਼ ਦਿੱਲੀ ਵਿੱਚ ਹੀ ਨਹੀਂ ਬਲਕਿ ਹੋਰ ਰਾਜਾਂ ਵਿੱਚ ਵੀ ਫੈਲਾਇਆ ਜਾ ਰਿਹਾ ਹੈ। ਇਸ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਇਕ ਫ਼ਲ ਵਿਕਰੇਤਾ ਨੇ ਕਿਹਾ ਕਿ 21 ਦਿਨਾਂ ਦੇ ਲੌਕਡਾਊਨ ਕਾਰਨ ਉਸ ਦੀ ਨੌਕਰੀ ਖੁਸ ਗਈ ਹੈ ਤੇ ਉਹ ਪਰਿਵਾਰ ਦਾ ਢਿੱਡ ਭਰਨ ਲਈ ਫਲ ਵੇਚ ਰਿਹਾ ਹੈ। ਪਰ ਪਤਾ ਨਹੀਂ ਲੋਕ ਉਸ ਨਾਲ ਅਜਿਹਾ ਵਿਵਹਾਰ ਕਿਉਂ ਕਰ ਰਹੇ ਹਨ। ਉਸ ਦਾ ਤਾਂ ਤਬਲੀਗੀ ਜਮਾਤ ਜਾਂ ਹੋਰ ਕਿਸੇ ਅਜਿਹੀ ਜਥੇਬੰਦੀ ਨਾਲ ਕੋਈ ਦੂਰ ਦੂਰ ਦਾ ਵਾਸਤਾ ਵੀ ਨਹੀਂ।
ਇਸ 70 ਸਾਲ ਦੇ ਸਬਜ਼ੀ ਵੇਚਣ ਵਾਲੇ ਨੇ ਕਿਹਾ, ‘‘ਮੈਂ ਅਜਿਹਾ ਕਰਕੇ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਖ਼ਤਰੇ ਵਿੱਚ ਕਿਉਂ ਪਾਵਾਂਗਾ। ਮੈਂ ਵੀ ਇਸ ਦੇਸ਼ ਵਿੱਚ ਜੰਮਿਆ ਅਤੇ ਵੱਡਾ ਹੋਇਆ ਹਾਂ। ਇਥੇ ਹਰ ਭਾਈਚਾਰੇ ਦੇ ਲੋਕ ਰਹਿੰਦੇ ਹਨ।’’ ਉਸ ਨੇ ਕਿਹਾ, ‘‘ਮੈਂ ਵੀ ਹੋਰਨਾਂ ਦੀ ਤਰ੍ਹਾਂ ਦੇਸ਼ ਦੇ ਨਿਯਮਾਂ ਤੇ ਕਾਨੂੰਨ ਦਾ ਪਾਲਣ ਕਰਦਾ ਹਾਂ। ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਮੈਂ ਵੀ ਇਸ ਦੇਸ਼ ਦਾ ਹਿੱਸਾ ਹਾਂ ਤੇ ਅਜਿਹਾ ਕਰਕੇ ਮੈਂ ਆਪਣੇ ਆਪ ਅਤੇ ਆਪਣੇ ਪਰਿਵਾਰ ਨੂੰ ਕਦੇ ਵੀ ਖ਼ਤਰੇ ’ਚ ਨਹੀਂ ਪਾਵਾਂਗਾ।’’ ਇਸੇ ਤਰ੍ਹਾਂ ਦੇ ਵਿਚਾਰ ਇਥੋਂ ਦੇ ਇਕ 29 ਸਾਲਾ ਬਿਜਲੀ ਦਾ ਕੰਮ ਕਰਨ ਵਾਲੇ ਵਿਅਕਤੀ ਦੇ ਸਨ। ਉਸ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਬਿਜਲੀ ਦਾ ਕੰਮ ਬੰਦ ਹੋਣ ਕਾਰਨ ਉਸ ਨੇ ਫ਼ਲ ਵੇਚਣ ਦਾ ਕੰਮ ਧੰਦਾ ਸ਼ੁਰੂ ਕੀਤਾ ਸੀ ਪ੍ਰੰਤੂ ਪਿਛਲੇ ਦੋ ਤਿੰਨ ਦਿਨਾਂ ਤੋਂ ਲੋਕ ਉਸ ਤੋਂ ਪਛਾਣ ਪੱਤਰ ਮੰਗ ਕੇ ਜ਼ਲੀਲ ਕਰ ਰਹੇ ਹਨ। -ਆਈਏਐਨਐਸ

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026

Posted on July 14th, 2026