Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਜਾਖੜ ਵੱਲੋਂ ਅਕਾਲੀਆਂ ਨੂੰ ਸ਼ਰਾਬ ਖ਼ਿਲਾਫ਼ ਮਤਾ ਲਿਆਉਣ ਦੀ ਵੰਗਾਰ

Posted on May 22nd, 2020



ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਪਾਰਟੀ ’ਚ ਹਿੰਮਤ ਹੈ ਤਾਂ ਉਹ ਸ਼ਰਾਬਬੰਦੀ ਦਾ ਮਤਾ ਵਿਧਾਨ ਸਭਾ ’ਚ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਸਰਕਾਰ ਦੇ ਦਸ ਵਰ੍ਹਿਆਂ ਦੇ ਰਾਜ ਭਾਗ ਨੇ ਪੰਜਾਬ ਵਿੱਚ ਏਨੇ ਕੰਡੇ ਬੀਜ ਦਿੱਤੇ ਹਨ ਜਿਨ੍ਹਾਂ ਦਾ ਸੰਤਾਪ ਲੰਮਾ ਸਮਾਂ ਝੱਲਣਾ ਪਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੇ ਪੰਜਾਬ ਵਿੱਚ ਚਿੱਟੇ ਲਈ ਰਾਹ ਖੋਲ੍ਹੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਰੌਲਾ ਫਜ਼ੂਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਪੰਜਾਬ ਦੇ ਤਿੰਨ ਮੰਤਰੀ ਹਨ ਜਿਨ੍ਹਾਂ ਕਦੇ ਵੀ ਪੰਜਾਬ ਦੇ ਹੱਕ ’ਚ ਆਵਾਜ਼ ਨਹੀਂ ਚੁੱਕੀ।



Archive

RECENT STORIES