Posted on June 18th, 2020

ਚੰਡੀਗੜ੍ਹ- ਪੰਜਾਬ ਪੁਲੀਸ ਨੇ ਅਮਰੀਕਾ ਅਧਾਰਤ ਪਾਬੰਦੀਸ਼ੁਦਾ ਸੰਗਠਨ ਸਿਖਸ ਫਾਰ ਜਸਟਿਸ (ਐਸਐਫਜੇ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਿਰੁੱਧ ਦੇਸ਼ਧਰੋਹ ਅਤੇ ਗੈਰਕਾਨੂੰਨੀ ਗਤੀਵਿਧੀਆਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ 'ਰੈਫਰੈਂਡਮ 2020' ਦੇ ਹੱਕ ਵਿਚ ਭੜਕਾਉਣ, ਪੰਜਾਬ ਨੂੰ ਭਾਰਤ ਨਾਲੋਂ ਵੱਖ ਕਰਨ ਲਈ ਭੜਕਾਉਣ ਅਤੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿਚ ਅਸੰਤੁਸ਼ਟੀ ਜਾਂ ਬਗਾਵਤ ਫੈਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਠ ਕੇਸ ਦਰਜ ਕੀਤਾ ਹੈ।
ਪੰਜਾਬ ਪੁਲੀਸ ਮੁਤਾਬਕ ਪੰਨੂ ਪਿਛਲੇ ਕੁਝ ਮਹੀਨਿਆਂ ਤੋਂ ਮੁੱਖ ਤੌਰ 'ਤੇ ਅਮਰੀਕਾ ਤੋਂ ਵੱਖ-ਵੱਖ ਅੰਤਰਰਾਸ਼ਟਰੀ ਨੰਬਰਾਂ ਤੋਂ ਪਹਿਲਾਂ ਤੋਂ ਰਿਕਾਰਡ ਕੀਤੇ ਆਡੀਓ ਸੰਦੇਸ਼ (ਆਈਵੀਆਰ) ਰਾਹੀਂ ਪੰਜਾਬ ਦੇ ਲੋਕਾਂ ਨੂੰ ਭੜਕਾ ਰਿਹਾ ਸੀ। ਪੰਨੂ ਖਿਲਾਫ਼ ਧਾਰਾ 124-ਏ (ਭਾਰਤ ਵਿਰੁੱਧ ਜੰਗ ਛੇੜਨਾ), 131 (ਵਿਦਰੋਹ ਨੂੰ ਦੂਰ ਕਰਨ) 153-ਏ (ਗੈਰ ਕਾਨੂੰਨੀ ਗਤੀਵਿਧੀਆਂ ਰੋਕਥਾਮ) ਦੀ ਧਾਰਾ 10 (ਏ), 13 (1) ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਸ ਖਿਲਾਫ਼ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਉਸ ਨੇ ਕਥਿਤ ਤੌਰ 'ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਮਦਦ ਲਈ ਚੀਨੀ ਸਰਕਾਰ ਕੋਲ ਪਹੁੰਚ ਕੀਤੀ ਹੈ।

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026