Posted on August 20th, 2020

ਮੋਗਾ ਤੋਂ ਪੱਤਰਕਾਰ ਮਹਿੰਦਰ ਸਿੰਘ ਰੱਤੀਆਂ ਦੀ ਖਬਰ ਮੁਤਾਬਕ ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ਉੱਤੇ ਖ਼ਾਲਿਸਤਾਨੀ ਝੰਡਾ ਝੁਲਾਉਣ ਅਤੇ ਤਿਰੰਗੇ ਦੀ ਬੇਅਦਬੀ ਮਾਮਲੇ ਵਿੱਚ 12ਵੀਂ ਦੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਅਤੇ ਇੱਕ ਪੁਲੀਸ ਇੰਸਪੈਕਟਰ ਦੇ ਪੁੱਤ ਸਣੇ ਦੋ ਹੋਰ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ।
ਗ੍ਰਿਫ਼ਤਾਰ ਨੌਜਵਾਨ ਨੇ ਝੰਡਾ ਝੁਲਾਉਣ ਦੀ ਵੀਡੀਓ ਬਣਾਈ ਸੀ। ਝੰਡਾ ਝੁਲਾਉਣ ਮਗਰੋਂ ਇੱਕ ਮੁਲਜਮ ਨੇ ਹਾਕਮ ਧਿਰ ਦੇ ਵਿਧਾਇਕ ਨੂੰ ਫੋਨ ਵੀ ਕਰਨ ਦੀ ਚਰਚਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਸਕੱਤਰੇਤ ਦੀ ਇਮਾਰਤ ਉੱਤੇ ਖ਼ਾਲਿਸਤਾਨੀ ਝੰਡਾ ਝੁਲਾਉਣ ਅਤੇ ਤਿਰੰਗੇ ਦੀ ਬੇਅਦਬੀ ਮਾਮਲੇ ਵਿੱਚ ਵੀਡੀਓ ਬਣਾਉਣ ਵਾਲੇ ਨੌਜਵਾਨ ਅਕਾਸ਼ਦੀਪ ਸਿੰਘ (19) ਪਿੰਡ ਸਾਧੂਵਾਲਾ (ਜ਼ੀਰਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਸਪਾਲ ਸਿੰਘ ਉਰਫ਼ ਰਿੰਪਾ ਤੇ ਇੰਦਰਜੀਤ ਸਿੰਘ ਗਿੱਲ ਦੋਵੇਂ ਪਿੰਡ ਰੌਲੀ (ਮੋਗਾ) ਨੂੰ ਨਾਮਜ਼ਦ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਛਾਪੇ ਜਾਰੀ ਹਨ।
ਅਕਾਸ਼ਦੀਪ ਸਿੰਘ 12ਵੀਂ ਦਾ ਵਿਦਿਆਰਥੀ ਅਤੇ ਜਸਪਾਲ ਸਿੰਘ ਉਰਫ਼ ਰਿੰਪਾ ਦਾ ਪਿਤਾ ਪੰਜਾਬ ਪੁਲੀਸ ਵਿੱਚ ਇੰਸਪੈਕਟਰ ਹੈ ਅਤੇ ਇਹ ਆਪਸ ਵਿੱਚ ਮਾਮੇ-ਭੂਆ ਦੇ ਪੁੱਤ ਹਨ।
ਝੰਡਾ ਝੁਲਾਉਣ ਮਗਰੋਂ ਰਿੰਪਾਂ ਤੇ ਗਿੱਲ ਦੋਵੇਂ ਪਿੰਡ ਪੱਖੋਵਾਲ (ਲੁਧਿਆਣਾ) ਵਿਖੇ ਜੱਗਾ ਸਿੰਘ ਕੋਲ ਚਲੇ ਗਏ, ਜੋ ਗਿੱਲ ਦਾ ਰਿਸ਼ਤੇਦਾਰ ਹੈ।

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026