Posted on August 24th, 2020

-ਗੁਰਪ੍ਰੀਤ ਸਿੰਘ ਸਹੋਤਾ/ ਸਰੀ/ ਚੜ੍ਹਦੀ ਕਲਾ ਬਿਉਰੋ
ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਬਰਨਬੀ ਦੀ ਸਿਟੀ ਕੌਂਸਲ ਨੇ 6 ਸਤੰਬਰ ਦਾ ਦਿਨ ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਕੀਤਾ ਹੈ। ਸ. ਖਾਲੜਾ ਪੰਜਾਬ 'ਚ ਮਨੁੱਖੀ ਅਧਿਕਾਰ ਕਾਰਕੁੰਨ ਸਨ, ਜਿਨ੍ਹਾਂ 25,000 ਦੇ ਕਰੀਬ ਸਿੱਖ ਨੌਜਵਾਨਾਂ ਦੀਆਂ ਲਾਵਾਰਿਸ ਲਾਸ਼ਾਂ ਦਾ ਸੱਚ ਬੇਪਰਦ ਕੀਤਾ ਸੀ ਅਤੇ ਫਿਰ 1995 'ਚ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਵੀ ਅਗਵਾ ਕਰਕੇ ਲਾਪਤਾ ਕਰ ਦਿੱਤਾ ਸੀ।
ਆਪਣੀ ਕੈਨੇਡਾ ਫੇਰੀ ਦੌਰਾਨ ਸ. ਖਾਲੜਾ ਨੇ ਕੈਨੇਡੀਅਨ ਸਿਆਸਤਦਾਨਾਂ ਅੱਗੇ ਪੰਜਾਬ 'ਚ ਹੋਏ ਸਿੱਖ ਜਵਾਨੀ ਦੇ ਘਾਣ ਦੀ ਗੱਲ ਦਲੀਲ-ਪੂਰਵਕ ਰੱਖੀ ਸੀ, ਇਹੀ ਕਾਰਨ ਸੀ ਕਿ ਉਹ ਖੁਦ ਹਕੂਮਤੀ ਕਹਿਰ ਦਾ ਸ਼ਿਕਾਰ ਬਣਾਏ ਗਏ।
ਸਰੀ ਦੇ ਗੁਆਂਢੀ ਸ਼ਹਿਰ ਬਰਨਬੀ ਦੇ ਮੇਅਰ ਮਾਈਕ ਹਾਰਲੀ ਦੇ ਦਸਤਖਤਾਂ ਹੇਠ ਜਾਰੀ ਹੋਏ ਇਸ ਐਲਾਨਨਾਮੇ ਨੂੰ ਬਰਨਬੀ ਦੇ ਪੰਜਾਬੀ ਕੌਂਸਲਰ ਸੈਵ ਧਾਲੀਵਾਲ ਨੇ ਪੜ੍ਹ ਕੇ ਸੁਣਾਇਆ। ਬਰਨਬੀ ਨਿਵਾਸੀ ਬੀਬੀ ਬਲਜਿੰਦਰ ਕੌਰ ਨਾਰੰਗ ਦੀਆਂ ਕੋਸ਼ਿਸ਼ਾਂ ਸਦਕਾ ਇਹ ਕਾਰਜ ਨੇਪਰੇ ਚੜ੍ਹਿਆ। 
ਇਸ ਤੋਂ ਪਹਿਲਾਂ ਅਮਰੀਕਾ ਦੇ ਕੈਲੇਫੋਰਨੀਆ ਸੂਬੇ 'ਚ ਵੀ ਇੱਕ ਪਾਰਕ ਦਾ ਨਾਮ ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਨਾਮ ਹੇਠ ਰੱਖਿਆ ਜਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਸ. ਖਾਲੜਾ ਨੂੰ ਸ਼ਹੀਦ ਕਰਨ ਵਾਲਿਆਂ ਦੇ ਨਾਮ ਵਕਤ ਦੇ ਘੱਟੇ 'ਚ ਗਵਾਚ ਗਏ ਹਨ ਜਦਕਿ ਸ. ਖਾਲੜਾ ਦਾ ਨਾਮ ਹਜ਼ਾਰਾਂ ਮੀਲ ਦੂਰ ਵੀ ਸਿਤਾਰੇ ਵਾਂਗ ਚਮਕ ਰਿਹਾ ਹੈ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026