Posted on August 28th, 2020

ਚੰਡੀਗੜ੍ਹ/ ਚੜ੍ਹਦੀ ਕਲਾ ਬਿਉਰੋ
29 ਸਾਲ ਪਹਿਲਾਂ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੇ ਢੰਗ ਨਾਲ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਘਰ, ਫਾਰਮ ਹਾਉਸ ਅਤੇ ਹੋਰ ਟਿਕਾਣਿਆਂ ’ਤੇ ਪੁਲੀਸ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਸੀ ਤਾਂ ਦੂਜੇ ਪਾਸੇ ਸੈਣੀ ਅਦਾਲਤ ਵਿੱਚ ਪੁੱਜ ਗਿਆ, ਜਿੱਥੇ ਅਦਾਲਤ ਨੇ ਅਗਲੇ ਹੁਕਮਾਂ ਤੱਕ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ। ਅਗਲੀ ਸੁਣਵਾਈ 1 ਸਤੰਬਰ ਨੂੰ ਹੋਵੇਗੀ।
ਸੈਣੀ ਨੇ ਆਪਣੇ ਵਕੀਲ ਏਪੀਐਸ ਦਿਉਲ ਰਾਹੀਂ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕਰਕੇ ਪੰਜਾਬ ਸਰਕਾਰ 'ਤੇ ਅਦਾਲਤੀ ਹੁਕਮਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ। ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਲੇ ਹੁਕਮਾਂ ਤੱਕ ਸੈਣੀ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ।
ਅਦਾਲਤ ਦੇ ਫੈਸਲੇ ਬਾਰੇ ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਜਦੋਂ ਤੱਕ ਸੈਣੀ ਦੀ ਅਰਜ਼ੀ ਦਾ ਨਿਬੇੜਾ ਨਹੀਂ ਹੁੰਦਾ ਉਦੋਂ ਤੱਕ ਗ੍ਰਿਫ਼ਤਾਰੀ 'ਤੇ ਅਰਜ਼ੀ ਰੋਕ ਬਰਕਰਾਰ ਰਹੇਗੀ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026