Posted on September 11th, 2020

ਫਰੀਦਕੋਟ/ ਚੜ੍ਹਦੀ ਕਲਾ ਬਿਊਰੋ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਵਿੱਚ ਅਸਲ ਦੋਸ਼ੀਆਂ ਬਾਰੇ ਇੱਕ ਹੋਰ ਗਵਾਹ ਅੱਗੇ ਆਇਆ ਹੈ। ਮੁੱਖ ਮੁਲਜ਼ਮ ਤੋਂ ਬਾਅਦ ਵਾਅਦਾ ਮੁਆਫ਼ ਗਵਾਹ ਬਣਨ ਲਈ ਅਦਾਲਤ ਵਿੱਚ ਅਰਜ਼ੀ ਦੇਣ ਵਾਲੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਆਪਣੇ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਬਹਿਬਲ ਗੋਲੀ ਕਾਂਡ ਦੀ ਸਾਜਿਸ਼ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਰਚੀ ਗਈ ਸੀ।
ਅਦਾਲਤ ਵਿੱਚ ਸੁਣਵਾਈ ਦੌਰਾਨ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਬਹਿਬਲ ਗੋਲੀ ਕਾਂਡ ਦੀ ਸਾਜਿਸ਼ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਰਚੀ ਸੀ ਅਤੇ ਇਨ੍ਹਾਂ ਅਧਿਕਾਰੀਆਂ ਨੇ ਸਾਜ਼ਿਸ਼ ਤਹਿਤ ਸ਼ਾਂਤਮਈ ਧਰਨਾ ਦੇ ਰਹੀ ਸੰਗਤ ਉੱਪਰ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।
ਬਹਿਸ ਦੌਰਾਨ ਰੇਸ਼ਮ ਸਿੰਘ ਦੇ ਵਕੀਲ ਨੇ ਦਾਅਵਾ ਕੀਤਾ ਕਿ ਪ੍ਰਦੀਪ ਸਿੰਘ ਬਹਿਬਲ ਗੋਲੀ ਕਾਂਡ ਦਾ ਮੁੱਖ ਮੁਲਜ਼ਮ ਅਤੇ ਸਾਜਿਸ਼ਕਾਰ ਹੈ, ਜਿਸ ਦੇ ਜਵਾਬ ਵਿੱਚ ਜਾਂਚ ਟੀਮ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਪ੍ਰਦੀਪ ਸਿੰਘ ਮੁੱਖ ਸਾਜਿਸ਼ਕਾਰ ਨਹੀਂ ਬਲਕਿ ਇਹ ਸਾਜਿਸ਼ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਰਚੀ ਗਈ ਸੀ ਤੇ ਇੰਸਪੈਕਟਰ ਪ੍ਰਦੀਪ ਸਿੰਘ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾ ਚੁੱਕਾ ਹੈ।
ਇੰਸਪੈਕਟਰ ਪ੍ਰਦੀਪ ਸਿੰਘ ਦੀ ਇਹ ਗਵਾਹੀ ਸਾਬਤ ਕਰ ਸਕਦੀ ਹੈ ਕਿ ਕਿਵੇਂ ਇਨ੍ਹਾਂ ਦੋਵਾਂ ਬੁੱਚੜਾਂ ਨੇ ਇਸ ਸਾਰੇ ਵਰਤਾਰੇ ਨੂੰ ਅੰਜਾਮ ਦਿੱਤਾ, ਜੋ ਕਿ ਦੋਵੇਂ ਬਾਦਲਾਂ ਦੀ ਮੁੱਛ ਦਾ ਵਾਲ ਹਨ।
ਓਧਰ ਸਾਬਕਾ ਡੀਜੀਪੀ ਸੁਮੇਧ ਸੈਣੀ ਅਗਾਊਂ ਜ਼ਮਾਨਤ ਦੀ ਰੱਦ ਹੋਣ ਤੋਂ ਬਾਅਦ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸਾਬਕਾ ਡੀਜੀਪੀ ਦੀ ਪਤਨੀ ਸ਼ੋਭਾ ਸੈਣੀ ਅਤੇ ਧੀ ਗਾਇਤਰੀ ਸੈਣੀ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਸਿੱਟ ਦੇ ਮੈਂਬਰ ਨੇ ਦੱਸਿਆ ਕਿ ਮੁਹਾਲੀ ਪੁਲੀਸ ਦੀ ਟੀਮ ਸੈਣੀ ਦੀ ਭਾਲ ਵਿੱਚ ਦਿੱਲੀ ਗਈ ਸੀ। ਇਸ ਦੌਰਾਨ ਪੁਲੀਸ ਨੇ ਸੈਣੀ ਦੇ ਪਰਿਵਾਰ ਤੋਂ ਪੁੱਛ-ਪੜਤਾਲ ਕੀਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਉਹ (ਸੈਣੀ) ਕਾਫੀ ਦਿਨਾਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਹੈ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026