Posted on September 16th, 2020

ਪੰਜਾਬੀ ਬੋਲੀ
ਬਹਿ ਜੋ ਪਾਉਣਾ ਸ਼ੋਰ ਮਾੜਾ, ਲੈ ਜਲਾਬ ਨ੍ਹਾਉਣ ਮਾੜਾ, ਮਿੱਠੜੀ ਜ਼ਬਾਨ ਰਾਗ, ਵਧੀਆ ਅਲਾਪਦੀ। ਸੋਗ ਵਿੱਚ ਗਾਉਣ ਮਾੜਾ, ਵੈਰ ਨੂੰ ਵਧਾਉਣ ਮਾੜਾ, ਰੱਖਣਾ ਲਿਹਾਜ਼, ਗੱਲ ਕਰਨੀ ਮਿਲਾਪ ਦੀ। ਦੁਖੀ ਨੂੰ ਦੁਖਾਉਣ ਮਾੜਾ, ਮਾੜਿਆਂ ਨੂੰ ਢਾਉਣ ਮਾੜਾ, ਦੂਏ ਦੀ ਸ਼ਰਮ ਨੂੰ ਸ਼ਰਮ ਜਾਣ ਆਪ ਦੀ। 'ਬਾਬੂ ਜੀ' ਪੰਜਾਬੀ ਫਿਰੇ ਸਿੱਖਦਾ ਜ਼ੁਬਾਨਾਂ ਹੋਰ, ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ।
ਬੈਂਗਲੋ ਬੰਗਾਲੀ ਬੋਲੇ, ਪਸ਼ਤੋ ਪਠਾਣ ਬੋਲੇ, ਆਪ ਦੀ ਜ਼ਬਾਨ 'ਚ, ਕਿਤਾਬ ਲੋਕੀ ਛਾਪਦੀ। ਹਿੰਦੀ, ਅਰਬੀ ਤੇ ਤੀਜੀ ਫ਼ਾਰਸੀ ਰਲਾ ਕੇ ਨਾਲ, ਏਸ ਵਜ੍ਹਾ ਉਰਦੂ ਜ਼ਬਾਨ ਪਈ ਜਾਪਦੀ। ਘਚਲੀ ਜ੍ਹੀ ਬੋਲੀ ਛੱਡ, ਚਲੇ ਗਏ ਵਲੈਤ ਗੋਰੇ, ਚੜ੍ਹੀ 'ਵੀ ਜ਼ਹਿਰ ਤੈਨੂੰ, ਅੰਗਰੇਜ਼ੀ ਸਾਂਪ ਦੀ। 'ਬਾਬੂ ਜੀ' ਪੰਜਾਬੀ ਫਿਰੇ ਸਿੱਖਦਾ ਜ਼ੁਬਾਨਾਂ ਹੋਰ, ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ।
ਕੋਟ ਸੀ ਬਨਾਉਣਾ ਫਿਰੇ, ਨੀਕਰਾਂ ਦਾ ਮੇਚ ਲੈਂਦਾ, ਲਿਆਉਣੀ ਸਲਵਾਰ ਤੇ ਕਮੀਜ਼ ਲੈਂਦਾ ਫਿਰੇ ਨਾਪ ਦੀ। ਹੋਇਆ ਅਧਰੰਗ ਵੈਦ ਖੰਘ ਦੀ ਦਵਾਈ ਕਰੇ, ਪੇਟ ਦੀ ਦਰਦ ਨੂੰ, ਕਰੂ ਕੀ ਗੋਲੀ ਤਾਪ ਦੀ। ਮਾਦਰੀ ਜ਼ਬਾਨ ਛੱਡ, ਗ਼ੈਰਾਂ ਦੇ ਮਗਰ ਲੱਗਾ, ਏਦੂੰ ਵੱਧ ਬੇਵਕੂਫ਼ ਕਿਹੜੀ ਗੱਲ ਪਾਪ ਦੀ। 'ਬਾਬੂ ਜੀ' ਪੰਜਾਬੀ ਫਿਰੇ ਸਿੱਖਦਾ ਜ਼ੁਬਾਨਾਂ ਹੋਰ, ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ।
ਢੋਲ ਗੱਜ ਪਾਵੇ, ਮਿੱਠੀ ਤੁੱਰਰੀ ਦੀ ਅਵਾਜ਼ ਹੁੰਦੀ, ਰੇਲ ਚੀਕਾਂ ਮਾਰਦੀ, ਡਰਾਉਣੀ 'ਵਾਜ਼ ਭਾਫ਼ ਦੀ। ਹਿਣਕੇ ਵਛੇਰਾ, ਸ਼ੇਰ ਬਬਰ ਚੰਘਿਆੜੇ, ਹੋਰ ਮੇਮਨੀ ਦੇ ਨਾਲ, 'ਵਾਜ਼ ਰਲੇ ਨਾ ਗੜ੍ਹਾਪ ਦੀ। ਕੋਇਲ ਕੂ ਕੂ, ਕਰੇ ਸਦਾ, ਆਪਣੀ ਜ਼ਬਾਨ ਵਿੱਚੋਂ, ਬੁਲਬੁਲ ਆਪਣੀ ਜ਼ਬਾਨ ਕਰਲਾਪ ਦੀ। 'ਬਾਬੂ ਜੀ' ਪੰਜਾਬੀ ਫਿਰੇ ਸਿੱਖਦਾ ਜ਼ੁਬਾਨਾਂ ਹੋਰ, ਵੀਰ ਜੀ ਪੰਜਾਬੀ ਬੋਲੀ, ਤੇਰੇ ਮਾਂ ਤੇ ਬਾਪ ਦੀ।

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026