Posted on September 20th, 2020

ਨਵੀਂ ਦਿੱਲੀ/ ਚੜ੍ਹਦੀ ਕਲਾ ਬਿਊਰੋ
ਖੇਤੀ ਆਰਡੀਨੈਂਸਾਂ ਬਾਰੇ ਜਾਗਰੂਕ ਹੋਣ ਤੋਂ ਬਾਅਦ ਜਿੱਥੇ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨ ਲੋਹੇ-ਲਾਖੇ ਹੋਏ ਸੰਘਰਸ਼ ਕਰ ਰਹੇ ਹਨ, ਆਮ ਲੋਕਾਂ ਦੇ ਵੀ ਗੱਲ ਸਮਝ ਆ ਰਹੀ ਹੈ ਕਿ ਇਸ ਨਾਲ ਕਿਸਾਨਾਂ ਦੇ ਨਲ-ਨਾਲ ਮਜ਼ਦੂਰ ਅਤੇ ਬਾਜ਼ਾਰ ਨੇ ਕਿਸ ਤਰਾਂ ਮਰਨਾ ਤਾਂ ਦੂਜੇ ਪਾਸੇ ਖੇਤੀ ਬਿੱਲ ਪਾਸ ਕਰਵਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ।
ਰਾਜ ਸਭਾ ਵਿਚ ਬਿੱਲ ਪਾਸ ਹੋਣ ਤੋਂ ਬਾਅਦ ਉਨ੍ਹਾਂ ਪੰਜਾਬੀ ਸਮੇਤ ਹੋਰ ਕਈ ਭਾਸ਼ਾਵਾਂ 'ਚ ਟਵੀਟ ਕਰਕੇ ਆਖਿਆ ਅੱਜ ਭਾਰਤ ਦੇ ਖੇਤੀਬਾੜੀ ਇਤਿਹਾਸ ਵਿਚ ਇਕ ਵੱਡਾ ਦਿਨ ਹੈ।
ਮੈਂ ਆਪਣੇ ਮਿਹਨਤੀ ਅੰਨਦਾਤਿਆਂ ਨੂੰ ਸੰਸਦ ਵਿੱਚ ਮਹੱਤਵਪੂਰਨ ਬਿੱਲਾਂ ਦੇ ਪਾਸ ਹੋਣ ਉਤੇ ਵਧਾਈ ਦਿੰਦਾ ਹਾਂ। ਇਹ ਨਾ ਸਿਰਫ ਖੇਤੀਬਾੜੀ ਸੈਕਟਰ ਵਿਚ ਇਕ ਮਿਸਾਲੀ ਤਬਦੀਲੀ ਲਿਆਏਗਾ, ਬਲਕਿ ਇਹ ਕਰੋੜਾਂ ਕਿਸਾਨਾਂ ਨੂੰ ਤਾਕਤ ਦੇਵੇਗਾ।
ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਬੁਨਿਆਦੀ ਤਬਦੀਲੀਆਂ ਹੋਣਗੀਆਂ, ਬਲਕਿ ਇਹ ਕਰੋੜਾਂ ਕਿਸਾਨਾਂ ਦਾ ਸ਼ਕਤੀਕਰਨ ਕਰੇਗਾ। ਦਹਾਕਿਆਂ ਤੋਂ ਸਾਡੇ ਕਿਸਾਨ ਭੈਣ-ਭਰਾ ਕਈ ਤਰ੍ਹਾਂ ਦੇ ਬੰਧਨਾਂ ਵਿਚ ਜਕੜੇ ਹੋਏ ਸਨ। ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੂੰ ਸੰਸਦ ਵਿੱਚ ਪਾਸ ਹੋਏ ਬਿੱਲਾਂ ਤੋਂ ਇਹ ਸਾਰੀ ਆਜ਼ਾਦੀ ਮਿਲੀ ਹੈ। ਇਹ ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਮਜ਼ਬੂਤ ਕਰੇਗਾ।

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026

Posted on July 14th, 2026

Posted on July 13th, 2026

Posted on July 10th, 2026