Posted on November 2nd, 2020

ਚੰਡੀਗੜ੍ਹ ਤੋਂ ਪੱਤਰਕਾਰ ਚਰਨਜੀਤ ਭੁੱਲਰ ਦੀ ਖਬਰ ਮੁਤਾਬਕ ਖੇਤੀ ਬਿਲਾਂ ਬਾਰੇ ਭਾਰਤੀ ਰਾਸ਼ਟਰਪਤੀ ਨੂੰ ਮਿਲਣ ਲਈ ਬਣਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪ੍ਰੋਗਰਾਮ ਠੁੱਸ ਹੋ ਗਿਆ ਹੈ। ਰਾਸ਼ਟਰਪਤੀ ਕੋਵਿੰਦ ਨੇ ਕੈਪਟਨ ਨੂੰ ਮਿਲਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਰਾਸ਼ਟਰਪਤੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਊਨ੍ਹਾਂ ਆਿਖਆ ਿਕ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਊਹ ਛੋਟੀ ਸੋਚ ਦਾ ਪ੍ਰਗਟਾਵਾ ਕਰ ਰਿਹਾ ਹੈ।
ਬਣਾਏ ਗਏ ਪ੍ਰੋਗਰਾਮ ਮੁਤਾਬਕ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਮਿਲ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣਾ ਸੀ ਪਰ ਰਾਸ਼ਟਰਪਤੀ ਭਵਨ ਨੇ ਅੱਜ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਮੁਲਾਕਾਤ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਲਿਖਤੀ ਰੂਪ ਵਿਚ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ, ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ।
ਮੁੱਖ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਨੇ ਰਾਸ਼ਟਰਪਤੀ ਨੂੰ ਯਾਦ ਪੱਤਰ ਦੇ ਕੇ ਇਹੋ ਮੰਗ ਕਰਨੀ ਸੀ ਕਿ ਪੈਂਡਿੰਗ ਖੇਤੀ ਸੋਧ ਬਿੱਲਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ।
ਸੂਤਰਾਂ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਸਾਥੀਆਂ ਸਮੇਤ ਦਿੱਲੀ ਦੇ ਰਾਜਘਾਟ ’ਤੇ ਬੈਠ ਸਕਦੇ ਹਨ ਅਤੇ ਊਨ੍ਹਾਂ ਵੱਲੋਂ ਭਲਕੇ ਨਵੇਂ ਪ੍ਰੋਗਰਾਮ ਬਾਰੇ ਐਲਾਨ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਵਾਸਤੇ ਤਿੰਨ ਨਵੇਂ ਖੇਤੀ ਸੋਧ ਬਿੱਲ ਵੀ ਪਾਸ ਕੀਤੇ ਸਨ।

Posted on August 7th, 2026

Posted on August 6th, 2026

Posted on August 5th, 2026

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026