Posted on November 18th, 2020

ਅੰਮ੍ਰਿਤਸਰ । ਚੜ੍ਹਦੀ ਕਲਾ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਗ਼ੈਰ-ਜਮਹੂਰੀ ਅਤੇ ਈਵੀਐਮ ਦੀ ਮਦਦ ਰਾਹੀਂ ਬਣੀ ਸਰਕਾਰ ਕਰਾਰ ਦਿੱਤੇ ਜਾਣ ਤੋਂ ਬਾਅਦ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਬਾਰੇ ਸਖਤ ਟਿੱਪਣੀਆਂ ਕੀਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਜਥੇਦਾਰ ਨੇ ਭਾਜਪਾ ਨੂੰ ਸਿੱਧੇ ਰਗੜੇ ਲਾਏ ਸਨ।
ਗਰੇਵਾਲ ਨੇ ਜਥੇਦਾਰ ਨੂੰ ਮਾਨਸਿਕ ਤੌਰ 'ਤੇ ਬਿਮਾਰ ਕਹਿੰਦਿਆਂ ਆਖਿਆ ਸੀ ਕਿ ਸਾਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਹੁਣ ਗਰੇਵਾਲ ਦੀਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਦਾ ਸਿੱਖ ਧਰਮ ਵਿਚ ਰੁਤਬਾ ਸਰਵਉੱਚ ਹੈ, ਇਸ ਲਈ ਜਥੇਦਾਰ ਵਿਰੁੱਧ ਕਿਸੇ ਵੀ ਸਿਆਸੀ ਆਗੂ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਜਿਸ ਢੰਗ ਨਾਲ ਕੌਮ ਨੂੰ ਸੁਚੇਤ ਕੀਤਾ ਹੈ, ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦਾ ਡਟ ਕੇ ਸਮਰਥਨ ਕਰਦਾ ਹੈ। ਉਨ੍ਹਾਂ ਆਖਿਆ ਕਿ ਜਥੇਦਾਰ ਵਲੋਂ ਦੁਸ਼ਮਣ ਤਾਕਤਾਂ ਤੋਂ ਸੁਚੇਤ ਹੋਣ ਲਈ ਕਿਹਾ ਗਿਆ ਹੈ, ਜਿਸ ਬਾਰੇ ਭਾਜਪਾ ਆਗੂ ਗਰੇਵਾਲ ਵਲੋਂ ਦਿੱਤਾ ਬਿਆਨ ਮੰਦਭਾਗਾ ਹੈ। ਚੀਮਾ ਨੇ ਕਿਹਾ ਕਿ ਬਤੌਰ ਸਿੱਖ ਗਰੇਵਾਲ ਨੂੰ ਆਪਣੇ ਸ਼ਬਦ ਵਾਪਸ ਲੈਣੇ ਚਾਹੀਦੇ ਹਨ ਅਤੇ ਮੁਆਫ਼ੀ ਮੰਗਣੀ ਚਾਹੀਦੀ ਹੈ।

Posted on June 18th, 2026
Posted on June 17th, 2026

Posted on June 17th, 2026

Posted on June 16th, 2026

Posted on June 15th, 2026

Posted on June 12th, 2026

Posted on June 11th, 2026

Posted on June 10th, 2026

Posted on June 9th, 2026

Posted on June 8th, 2026

Posted on June 5th, 2026

Posted on June 4th, 2026