Posted on March 22nd, 2021

ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਮੁਕਾਬਲੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਸ਼ਕਤੀਆਂ ਦਿੰਦਾ ਦਿੱਲੀ ਦਾ ਕੌਮੀ ਰਾਜਧਾਨੀ ਖੇਤਰ (ਸੋਧ) ਬਿੱਲ-2021 ਲੋਕ ਸਭਾ ਵਿੱਚ ਪਾਸ ਹੋ ਗਿਆ। ਬਿੱਲ ਰਾਜ ਸਭਾ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ। ਹੁਣ ਇਹ ਬਿੱਲ ਕਾਨੂੰਨ ਬਣਨ ਤੋਂ ਇੱਕ ਕਦਮ ਪਿੱਛੇ ਹੈ।
ਐੱਨਸੀਟੀ ਬਿੱਲ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਮੁਕਾਬਲੇ ਕੇਂਦਰੀ ਸਰਕਾਰ ਵੱਲੋਂ ਨਿਯੁਕਤ ਉਪ ਰਾਜਪਾਲ ਨੂੰ ਵੱਧ ਅਧਿਕਾਰ ਦਿੰਦਾ ਹੈ, ਜੋ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਪ੍ਰਸ਼ਾਸਕ ਹੈ।
ਲੋਕ ਸਭਾ ਵਿੱਚ ਬਹਿਸ ਦੌਰਾਨ ਵਿਰੋਧੀ ਧਿਰਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਬਿੱਲ ਨੂੰ ‘ਗੈਰ-ਸੰਵਿਧਾਨਕ’ ਕਰਾਰ ਦਿੱਤਾ ਗਿਆ। ਕਾਂਗਰਸ, ਸ਼ਿਵਾ ਸੈਨਾ, ਐੱਨਸੀਪੀ, ਐੱਸਪੀ, ਬੀਐੱਸਪੀ, ਆਈਯੂਐੱਮਐੱਲ, ਨੈਸ਼ਨਲ ਕਾਂਗਰਸ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ’ਤੇ ਜਮਹੂਰੀਅਤ ਨੂੰ ਖ਼ਤਮ ਕਰਨ ਅਤੇ ਭਾਰਤ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਅਤੇ ਖ਼ਤਰੇ ਵਿੱਚ ਪਾਉਣ ਦਾ ਦੋਸ਼ ਲਾਇਆ ਅਤੇ ਬਿੱਲ ਲਿਆਉਣ ਦੇ ਕਦਮ ਦਾ ਜ਼ੋਰਦਾਰ ਵਿਰੋਧ ਕੀਤਾ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026