Posted on April 21st, 2021

ਤਰਨ ਤਾਰਨ- ਐਸ.ਟੀ.ਐੱਫ. ਵਲੋਂ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਚੰਬਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਇਕ ਮਹਿਲਾ ਆਗੂ ਦੇ ਘਰ 'ਚ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਇਕ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਵਿਖੇ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ ਸੀ, ਜਿਸ ਦੀ ਪੁੱਛਗਿੱਛ ਤੋਂ ਬਾਅਦ ਐਸ.ਟੀ.ਐੱਫ. ਦੀ ਟੀਮ ਤਰਨ ਤਾਰਨ ਦੇ ਪਿੰਡ ਚੰਬਲ ਵਿਖੇ ਪਹੁੰਚੀ, ਜਿੱਥੇ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਆਗੂ ਜਸਵਿੰਦਰ ਕੌਰ ਉਰਫ਼ ਜੱਸੀ ਦੇ ਘਰ ਛਾਪੇਮਾਰੀ ਕੀਤੀ। ਕਰੀਬ 11 ਘੰਟੇ ਤਲਾਸ਼ੀ ਤੋਂ ਬਾਅਦ ਰਾਤ ਕਰੀਬ ਸਾਢੇ ਨੌਂ ਵਜੇ ਰਾਤ ਐਸ.ਟੀ.ਐੱਫ. ਦੀ ਟੀਮ ਨੇ ਆਪਣੀ ਛਾਪੇਮਾਰੀ ਨੂੰ ਖ਼ਤਮ ਕਰਦਿਆਂ ਮਹਿਲਾ ਅਕਾਲੀ ਆਗੂ ਜਸਵਿੰਦਰ ਕੌਰ ਨੂੰ ਹਿਰਾਸਤ 'ਚ ਲੈ ਲਿਆ।
ਜਾਂਦੇ ਸਮੇਂ ਐਸ.ਟੀ.ਐੱਫ. ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੇ ਜਸਵਿੰਦਰ ਕੌਰ ਦੇ ਘਰੋਂ ਇਕ ਕਿੱਲੋ 10 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਐਸ.ਐਸ.ਪੀ. ਧਰੁਮਨ ਐੱਚ. ਨਿੰਬਾਲੇ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਹ ਛਾਪੇਮਾਰੀ ਐਸ.ਟੀ.ਐੱਫ. ਵਲੋਂ ਕੀਤੀ ਗਈ ਹੈ ਅਤੇ ਹੈਰੋਇਨ ਬਰਾਮਦਗੀ ਸਬੰਧੀ ਐਸ.ਟੀ.ਐਫ. ਦੀ ਟੀਮ ਹੀ ਦੱਸ ਸਕਦੀ ਹੈ।
ਇਹ ਵੀ ਪਤਾ ਲੱਗਾ ਹੈ ਕਿ ਜਸਵਿੰਦਰ ਕੌਰ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਵਿਖੇ ਐਨ.ਡੀ.ਪੀ.ਐਸ., ਹਰਿਆਣਾ ਦੇ ਡੱਬਵਾਲੀ ਥਾਣੇ 'ਚ ਇਕ ਜਾਅਲੀ ਕਰੰਸੀ, ਥਾਣਾ ਸਰਹਾਲੀ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਹਨ |

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026

Posted on July 14th, 2026

Posted on July 13th, 2026

Posted on July 10th, 2026

Posted on July 9th, 2026