Posted on December 7th, 2021

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) - ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਮੁਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ।
ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਜੇਲ੍ਹ ’ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਬੀਤੀ 3 ਦਸੰਬਰ ਨੂੰ ਸਵੇਰੇ ਅਤੇ ਬਾਅਦ ਦੁਪਹਿਰ ਦੋ ਪੜਾਵਾਂ ਵਿੱਚ ਕਰੀਬ 5 ਘੰਟੇ ਚਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਰੱਖਣ ਲਈ ਖੁੱਲ੍ਹਾ ਸਮਾਂ ਦਿੱਤਾ ਸੀ ਅਤੇ ਬਹਿਸ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ।
ਬਚਾਅ ਪੱਖ ਦੇ ਵਕੀਲਾਂ ਨੇ ਸੁਖਪਾਲ ਖਹਿਰਾ ਨੂੰ ਬੇਕਸੂਰ ਦੱਸਦੇ ਹੋਏ ਈਡੀ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਕਾਂਗਰਸ ਆਗੂ ਦੀ ਜ਼ਮਾਨਤ ਮਨਜ਼ੂਰ ਕਰਕੇ ਉਸ ਨੂੰ ਜੇਲ੍ਹ ’ਚੋਂ ਰਿਹਾਅ ਕੀਤਾ ਜਾਵੇ। ਪਰ ਅਦਾਲਤ ਨੇ ਇਹ ਦਲੀਲ ਮੰਨੀ ਨਹੀਂ।

Posted on August 7th, 2026

Posted on August 6th, 2026

Posted on August 5th, 2026

Posted on August 4th, 2026

Posted on July 31st, 2026

Posted on July 30th, 2026

Posted on July 29th, 2026

Posted on July 28th, 2026

Posted on July 27th, 2026

Posted on July 23rd, 2026

Posted on July 22nd, 2026

Posted on July 21st, 2026