Posted on April 25th, 2022

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਫਸਰ ਪੰਜਾਬ ਸਰਕਾਰ ਨੂੰ ਗੁੰਮਰਾਹ ਕਰ ਰਹੇ ਹਨ। ਇਕ ਟੀਵੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਅਜੇ ਤੱਕ ਅਫਸਰਾਂ ਦੀਆਂ ਅਦਲੀਆਂ ਬਦਲੀਆਂ ਨਹੀਂ ਕੀਤੀਆਂ ਗਈਆਂ, ਪੁਰਾਣੇ ਅਫਸਰ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਧੇ ਅਫਸਰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਅਜੇ ਪਿੱਛਲੀਆਂ ਸਰਕਾਰਾਂ ਦੇ ਹਿਸਾਬ ਨਾਲ ਹੀ ਕੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਅਫਸਰ ਲੱਗ ਗਏ ਸਭ ਕੁਝ ਠੀਕ ਹੋ ਜਾਵੇਗਾ।
ਉਨ੍ਹਾਂ ਅਫ਼ਸਰਾਂ ਨੂੰ ਕਿਹਾ ਕਿ ਉਹ ਸਰਕਾਰ ਨੂੰ ਗਲਤ ਸਲਾਹ ਨਾ ਦੇਣ। ਉਨ੍ਹਾਂ ਅਫਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਗੁੰਮਰਾਹ ਕਰ ਰਹੇ ਹਨ ਉਹ ਅਫਸਰ ਵੀ ਅਗਲੇ 5 ਸਾਲਾਂ ਦੇ ਲਈ ਮਾਂਜੇ ਜਾਣਗੇ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਸਭ ਕੁਝ ਠੀਕ ਕਰ ਦੇਣਾ ਹੈ

Posted on July 27th, 2026

Posted on July 23rd, 2026

Posted on July 22nd, 2026

Posted on July 21st, 2026

Posted on July 20th, 2026

Posted on July 17th, 2026

Posted on July 16th, 2026

Posted on July 15th, 2026

Posted on July 14th, 2026

Posted on July 13th, 2026

Posted on July 10th, 2026

Posted on July 9th, 2026