Posted on August 9th, 2013

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਦੀ ਸੁਪਰੀਮੋ ਮਾਇਆਵਤੀ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ। ਕੋਰਟ ਨੇ ਮਾਇਆਵਤੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਰੱਦ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਕੋਰਟ ਦੇ ਪਹਿਲਾਂ ਦਿੱਤੇ ਆਪਣੇ ਫ਼ੈਸਲੇ 'ਤੇ ਫਿਰ ਤੋਂ ਮੁਹਰ ਲਾਉਣ ਦੇ ਨਾਲ ਹੀ ਇਹ ਮਾਮਲਾ ਹੁਣ ਬੰਦ ਹੋ ਗਿਆ ਹੈ। ਉੱਥੇ ਮਾਇਆਵਤੀ ਨੇ ਫ਼ੈਸਲੇ 'ਤੇ ਖ਼ੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਅਦਾਲਤ ਨੇ ਉਸ ਨਾਲ ਇਨਸਾਫ਼ ਕੀਤਾ ਹੈ। ਉਨ੍ਹਾਂ ਦੇ ਵਕੀਲ ਅਤੇ ਬਸਪਾ ਦੇ ਰਾਜ ਸਭਾ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੇ ਕਿਹਾ ਕਿ ਅੱਜ ਦੇ ਫ਼ੈਸਲੇ ਤੋਂ ਸਾਬਿਤ ਹੋ ਗਿਆ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸੀਬੀਆਈ ਦੀ ਐਫਆਈਆਰ ਨਾਜਾਇਜ਼ ਸੀ।
ਸੁਪਰੀਮ ਕੋਰਟ ਨੇ 6 ਜੁਲਾਈ, 2012 ਨੂੰ ਮਾਇਆਵਤੀ ਦੀ ਪਟੀਸ਼ਨ ਮਨਜ਼ੂਰ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਅਤੇ ਉਸ ਵਿਚ ਕੀਤੀ ਗਈ ਜਾਂਚ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਫ਼ੈਸਲੇ 'ਚ ਕਿਹਾ ਸੀ ਕਿ ਤਾਜ ਕੋਰੀਡੋਰ ਮਾਮਲੇ 'ਚ ਵਿਚਾਰ ਕਰਦੇ ਸਮੇਂ ਕੋਰਟ ਨੇ ਸੀਬੀਆਈ ਨੂੰ ਮਾਇਆਵਤੀ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕਰਕੇ ਜਾਂਚ ਕਰਨ ਦਾ ਹੁਕਮ ਨਹੀਂ ਦਿੱਤਾ ਸੀ। ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਕੇ ਆਪਣੇ ਖੇਤਰ ਅਧਿਕਾਰ ਦੀ ਉਲੰਘਣਾ ਕੀਤੀ ਹੈ। ਸੀਬੀਆਈ ਨੇ ਖੇਤਰ ਅਧਿਕਾਰ ਦੇ ਬਾਹਰ ਜਾ ਕੇ ਇਹ ਮਾਮਲਾ ਦਰਜ ਕੀਤਾ ਹੈ, ਇਸ ਲਈ ਇਸਦੇ ਤਹਿਤ ਕੀਤੀ ਗਈ ਜਾਂਚ ਵੀ ਗ਼ੈਰ ਕਾਨੂੰਨੀ ਹੈ ਅਤੇ ਰੱਦ ਕਰਨ ਯੋਗ ਹੈ।

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026