Posted on August 15th, 2013

ਚੰਡੀਗੜ੍ਹ- ਪੰਜਾਬ ਦੀਆਂ ਜੇਲਾਂ ਵਿੱਚ ਡਰੱਗਸ ਅੱਡੇ ਚੱਲ ਰਹੇ ਹਨ। ਇੰਨਾ ਹੀ ਨਹੀਂ ਪੰਜਾਬ ਦੀਆਂ ਜੇਲਾਂ ਵਿੱਚ ਵਧਦੇ ਜਾ ਰਹੇ ਸੈਕਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਨ੍ਹਾਂ ਜੇਲਾਂ ਨੂੰ ਏਡਜ਼ ਦੇ ਟਾਈਮ ਬੰਬ ਦੇ ਤੌਰ ‘ਤੇ ਮੰਨਿਆ ਜਾ ਸਕਦਾ ਹੈ।
ਇਹ ਸਨਸਨੀ ਖੇਜ਼ ਜਾਣਕਾਰੀ ਪੰਜਾਬ ਦੇ ਸਾਬਕਾ ਡੀ ਜੀ ਪੀ ਜੇਲ ਸ਼ਸ਼ੀ ਕਾਂਤ ਦੀ ਰਿਪੋਰਟ ਵਿੱਚ ਸਾਹਮਣੇ ਆਈ ਹੈ। ਇਹ ਰਿਪੋਰਟ ਉਨ੍ਹਾਂ ਕੱਲ੍ਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ। ਇਸ ‘ਤੇ ਚੀਫ ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਏ ਜੀ ਮਸੀਹ ‘ਤੇ ਆਧਾਰਤ ਬੈਂਚ ਨੇ ਪੰਜਾਬ ਸਰਕਾਰ ਨੂੰ ਸ਼ਸ਼ੀਕਾਂਤ ਦੀ ਇਸ ਰਿਪੋਰਟ ‘ਤੇ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦੇ ਦਿੱਤੇ ਹਨ।
ਸ਼ਸ਼ੀ ਕਾਂਤ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਪੰਜਾਬ ਵਿੱਚ ਡਰੱਗ ਮਾਫੀਆ ਜੇਲ ਵਿੱਚੋਂ ਸਰਗਰਮ ਹੈ ਤੇ ਮਾਫੀਆ ਨੂੰ ਪੰਜਾਬ ਦੀ ਇਕ ਮਜ਼ਬੂਤ ਲਾਬੀ ਦਾ ਸਮਰਥਨ ਪ੍ਰਾਪਤ ਹੈ। ਸ਼ਸ਼ੀ ਕਾਂਤ ਕੱਲ੍ਹ ਖੁਦ ਬੈਂਚ ਸਾਹਮਣੇ ਪੇਸ਼ ਹੋਏ ਤੇ ਉਨ੍ਹਾਂ ਇਸ ਮਾਮਲੇ ਵਿੱਚ ਅਦਾਲਤ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ। ਆਪਣੀ ਰਿਪੋਰਟ ਵਿੱਚ ਸ਼ਸ਼ੀ ਕਾਂਤ ਨੇ ਡਰੱਗਸ ਦੀ ਵਧਦੀ ਵਰਤੋਂ ਨੂੰ ਲੈ ਕੇ ਬਹੁਤ ਸਾਰੇ ਸੁਝਾਅ ਵੀ ਦਿੱਤੇ ਹਨ। ਉਨ੍ਹਾਂ ਸੁਝਾਅ ਦਿੱਤਾ ਹੈ ਕਿ ਨਾ ਸਿਰਫ ਜੇਲਾਂ ਵਿੱਚ, ਬਲਕਿ ਸੂਬੇ ਵਿੱਚ ਵਧਦੀ ਡਰੱਗਸ ਦੀ ਵਰਤੋਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ‘ਤੇ ਲਗਾਮ ਲਾਉਣ ਦੀ ਲੋੜ ਹੈ। ਰਿਪੋਰਟ ਅਨੁਸਾਰ ਨਸ਼ਾ ਰੋਕੂ ਕੇਂਦਰਾਂ ਦੀ ਭੂਮਿਕਾ ਨੂੰ ਵਧਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਡਰੱਗਸ ਦੀ ਵਿਕਰੀ ‘ਤੇ ਰੋਕ ਲਾ ਦਿੱਤੀ ਜਾਣੀ ਚਾਹੀਦੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਸੂਬਾ ਸਰਕਾਰ ਨੂੰ ਹੁਕਮ ਦਿੱਤਾ ਕਿ ਸ਼ਸ਼ੀਕਾਂਤ ਵਲੋਂ ਜੇਲਾਂ ਵਿੱਚ ਡਰੱਗਸ ਨਾਲ ਰਿਪੋਰਟ ਨੂੰ ਬੈਂਚ ਸਾਹਮਣੇ ਪੇਸ਼ ਕਰੇ।

Posted on September 9th, 2026

Posted on September 8th, 2026

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026