Posted on September 16th, 2013

ਕੋਰਬਾ (ਛੱਤੀਸਗੜ੍ਹ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਨਰਿੰਦਰ ਮੋਦੀ ਦੀ ਈਨ ਮੰਨਦਿਆਂ ਉਨ੍ਹਾਂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ। ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ ਲਈ ਮੋਦੀ ਦਾ ਤਿੱਖਾ ਵਿਰੋਧ ਕਰਨ ਵਾਲੇ ਅਡਵਾਨੀ ਨੇ ਕਿਹਾ ਕਿ ਵੱਖ-ਵੱਖ ਸੂਬਿਆ ਵਿਚ ਭਾਜਪਾ ਦੀਆਂ ਸਰਕਾਰਾਂ ਵਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਪੂਰੇ ਦੇਸ਼ ਵਿਚ ਫੈਲਾਇਆ ਜਾਵੇਗਾ।
ਮੋਦੀ ਦੀ ਉਮੀਦਵਾਰੀ ਦੇ ਐਲਾਨ ਪਿੱਛੋਂ ਪਹਿਲੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ''ਗੁਜਰਾਤ ਦੇਸ਼ ਦਾ ਪਹਿਲਾ ਸੂਬਾ ਹੈ ਜਿਥੇ ਹਰ ਪਿੰਡ ਵਿਚ 24 ਘੰਟੇ ਬਿਜਲੀ ਮੁਹਈਆ ਹੈ। ਸੂਬੇ ਨੂੰ ਇਸ ਮੁਕਾਮ ਤਕ ਪਹੁੰਚਾਉਣ ਵਿਚ ਮੁੱਖ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਯੋਗਦਾਨ ਹੈ। ਮੇਰੀ ਪਾਰਟੀ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਇਆ ਹੈ ਜੋ ਗੁਜਰਾਤ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਲੈ ਗਏ ਅਤੇ ਹੁਣ ਇਹ ਕਹਾਣੀ ਪੂਰੇ ਦੇਸ਼ ਵਿਚ ਦੁਹਰਾਈ ਜਾਵੇਗੀ।'' ਅਡਵਾਨੀ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ (ਰਮਨ ਸਿੰਘ) ਆਮ ਆਦਮੀ ਪ੍ਰਤੀ ਫ਼ਿਕਰਮੰਦ ਰਹਿੰਦੇ ਹਨ। ਅਡਵਾਨੀ ਨੇ ਰਮਨ ਸਿੰਘ ਦੇ ਮੰਤਰੀ ਮੰਡਲ ਨੂੰ ਵਧਾਈ ਦਿਤੀ ਜਿਨ੍ਹਾਂ ਨੇ ਛੱਤੀਸਗੜ੍ਹ ਨੂੰ ਬਿਜਲੀ ਸਰਪਲੱਸ ਸੂਬਾ ਬਣਾ ਦਿਤਾ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026