Posted on September 20th, 2013

ਨਵੀਂ ਦਿੱਲੀ- ਐਮਨੈਸਟੀ ਇੰਟਰਨੈਸ਼ਨਲ ਨੇ ਭਾਰਤ ਵਿਚ ਫਾਂਸੀ ਦੀ ਸਜ਼ਾ ਦੀ ਸਾਹਮਣਾ ਕਰ ਰਹੇ ਕੈਦੀਆਂ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ ਕਰਦੀ ਇਕ ਪਟੀਸ਼ਨ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੌਂਪੀ ਹੈ। 65 ਹਜ਼ਾਰ ਤੋਂ ਵੱਧ ਲੋਕਾਂ ਦੇ ਦਸਤਖ਼ਤਾਂ ਵਾਲੀ ਪਟੀਸ਼ਨ ਵਿਚ ਫਾਂਸੀ ਦੀ ਸਜ਼ਾ ਖ਼ਤਮ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਮੁੱਖ ਕਾਰਜਕਾਰੀ ਜੀ. ਅਨੰਤਪਦਮਨਾਭਨ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਰਾਜ ਮੰਤਰੀ ਵੀ. ਨਾਰਾਇਣ ਸਾਮੀ ਨੂੰ ਇਹ ਪਟੀਸ਼ਨ ਸੌਂਪੀ। ਅਨੰਤਪਦਮਨਾਭਨ ਨੇ ਦਸਿਆ ਕਿ ਫਾਂਸੀ ਦੀ ਸਜ਼ਾ ਵਿਰੁਧ ਇਹ ਮੁਹਿੰਮ ਅਪ੍ਰੈਲ ਵਿਚ ਸ਼ੁਰੂ ਕੀਤੀ ਗਈ ਸੀ ਅਤੇ ਦੇਸ਼ ਦੇ ਹਜ਼ਾਰਾਂ ਲੋਕਾਂ ਨੇ ਇਸ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ, ''ਲੋਕਾਂ ਦੇ ਹੁੰਗਾਰੇ ਤੋਂ ਪਤਾ ਲਗਦਾ ਹੈ ਕਿ ਕਿਸੇ ਵੀ ਜੁਰਮ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਨਹੀਂ ਦਿਤੀ ਜਾਣੀ ਚਾਹੀਦੀ। ਦੇਸ਼ ਵਿਚ ਕੁੱਝ ਅਦਾਲਤਾਂ ਉਸੇ ਜੁਰਮ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਸੁਣਾ ਰਹੀਆਂ ਹਨ ਜਦਕਿ ਕੁੱਝ ਅਦਾਲਤਾਂ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾਂਦੀ ਹੈ।'' ਉਨ੍ਹਾਂ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਵੀ ਆਖ ਚੁਕੀ ਹੈ ਕਿ ਦੁਰਲਭਤਮ ਮਾਮਲੇ ਵਿਚ ਹੀ ਫਾਂਸੀ ਦੀ ਸਜ਼ਾ ਸੁਣਾਈ ਜਾਵੇ।
ਅਨੰਤਪਦਮਨਾਭਨ ਦਾ ਕਹਿਣਾ ਸੀ ਕਿ ਮੌਤ ਦੀ ਸਜ਼ਾ ਸਮਾਜ ਦੇ ਲਾਚਾਰ ਲੋਕਾਂ ਨਾਲ ਵਿਤਕਰੇ ਵਾਂਗ ਹੈ। ਦੇਸ਼ ਵਿਚ ਕੋਈ ਵਿਅਕਤੀ ਜਿੰਨਾ ਜ਼ਿਆਦਾ ਗ਼ਰੀਬ ਹੋਵੇਗਾ, ਉਸ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ ਓਨੀ ਹੀ ਜ਼ਿਆਦਾ ਹੋਵੇਗੀ। ਦੱਸਣਯੋਗ ਹੈ ਕਿ ਰਾਸ਼ਟਰਪਤੀ ਪ੍ਰਣਬ ਮੁਖਰਜੀ 2012 ਵਿਚ ਅਪਣਾ ਕਾਰਜਕਾਲ ਸੰਭਾਲਣ ਤੋਂ ਬਾਅਦ ਹੁਣ ਤਕ 20 ਵਿਅਕਤੀਆਂ ਦੀਆਂ ਰਹਿਮ ਅਪੀਲਾਂ ਖ਼ਾਰਜ ਕਰ ਚੁਕੇ ਹਨ।

Posted on September 4th, 2026

Posted on September 3rd, 2026

Posted on September 2nd, 2026

Posted on September 1st, 2026

Posted on August 31st, 2026

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026