Posted on September 22nd, 2013

ਆਨੰਦਪੁਰ ਸਾਹਿਬ- ‘‘ਸਿੱਖਾਂ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਵੱਲੋਂ 1674 ਵਿੱਚ ਹਿੰਦੂਆਂ ਦੀ ਰੱਖਿਆ ਲਈ ਦਿੱਤੇ ਗਏ ਬਲੀਦਾਨ ਸਦਕਾ ਹੀ ਅਸੀਂ ਅੱਜ ਹਿੰਦੁਸਤਾਨ ਵਿੱਚ ਜੀਵਨ ਬਸਰ ਕਰ ਰਹੇ ਹਾਂ, ਨਹੀਂ ਤਾਂ ਸ਼ਾਇਦ ਔਰੰਗਜ਼ੇਬ ਦੇ ਜ਼ੁਲਮਾਂ ਤੋਂ ਤੰਗ ਆ ਕੇ ਅਸੀਂ ਕਿਸੇ ਹੋਰ ਧਰਮ ਨਾਲ ਸਬੰਧਤ ਹੁੰਦੇ।’’
ਇਹ ਪ੍ਰਗਟਾਵਾ ਅੱਜ ਇੱਥੇ ਪਹੁੰਚੇ ਕਸ਼ਮੀਰੀ ਪੰਡਿਤਾਂ ਦੇ ਵਫ਼ਦ ਦੀ ਅਗਵਾਈ ਕਰ ਰਹੇ ਅਸ਼ਵਨੀ ਕੁਮਾਰ ਨੇ ਕੀਤਾ। ਇੱਥੇ ਪਹੁੰਚੇ ਵਫ਼ਦ ਨੇ ਸਭ ਤੋਂ ਪਹਿਲਾਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਇਹ ਵਫ਼ਦ ਗੁਰਦੁਆਰਾ ਭੌਰਾ ਸਾਹਿਬ, ਜਿੱਥੇ ਪੰਡਿਤ ਕਿਰਪਾ ਰਾਮ ਦੱਤ ਦੀ ਅਗਵਾਈ ਹੇਠ 500 ਕਸ਼ਮੀਰੀ ਪੰਡਿਤਾਂ ਦੇ ਜਥੇ ਨੇ ਗੁਰੂ ਤੇਗ ਬਹਾਦਰ ਕੋਲ ਆਪਣੇ ਧਰਮ ਦੀ ਰੱਖਿਆ ਲਈ ਫਰਿਆਦ ਕੀਤੀ ਸੀ, ਵਿਖੇ ਨਤਮਸਤਕ ਹੋਣ ਲਈ ਗਿਆ।
ਉਨ੍ਹਾਂ ਕਸ਼ਮੀਰ ਵਿੱਚ ਘੱਟ ਗਿਣਤੀ ਵਿੱਚ ਰਹਿ ਰਹੇ ਹਿੰਦੂਆਂ ਅਤੇ ਸਿੱਖਾਂ ਦੀ ਗੱਲ ਕਰਦਿਆਂ ਕਿਹਾ ਕਿ ਉੱਥੇ ਘੱਟ ਗਿਣਤੀ ਭਾਈਚਾਰੇ ਦੀ ਹਾਲਤ ਬੁਹਤ ਤਰਸਯੋਗ ਹੈ, ਜਿਸਦੀ ਤਾਜ਼ਾ ਮਿਸਾਲ ਕਿਸ਼ਤਵਾੜ ਵਿੱਚ ਹੋਏ ਹਮਲੇ ਹਨ। ਇਸ ਖੇਤਰ ਵਿੱਚ ਘੱਟ ਗਿਣਤੀ ਭਾਈਚਾਰਾ ਰਹਿੰਦਾ ਹੈ ਅਤੇ ਗਿਣੀ ਮਿਥੀ ਸਾਜ਼ਿਸ਼ ਤਹਿਤ ਇਸ ਖਿੱਤੇ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
‘ਪਾਨੂੰਨ ਕਸ਼ਮੀਰ’ ਨਾਮਕ ਸੰਸਥਾ ਦੀ ਅਗਵਾਈ ਵਿੱਚ ਇੱਥੇ ਪਹੁੰਚੇ ਵਫ਼ਦ ਦੇ ਸਾਰੇ ਮੈਂਬਰਾਂ ਨੂੰ ਤਖ਼ਤ ਕੇਸਗੜ੍ਹ ਸਾਹਿਬ ਦੇ ਅਡੀਸ਼ਨਲ ਮੈਨੇਜਰ ਰਣਵੀਰ ਸਿੰਘ ਕਲੌਤਾ, ਸੂਚਨਾ ਅਫਸਰ ਹਰਦੇਵ ਸਿੰਘ ਹੈਪੀ ਅਤੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸਨਮਾਨਤ ਕੀਤਾ ਅਤੇ ਜੀ ਆਇਆਂ ਕਿਹਾ। ਕਸ਼ਮੀਰੀ ਪੰਡਿਤਾਂ ਦੇ ਵਫ਼ਦ ਵਿੱਚ ਗੁਰਿੰਦਰ ਕਾਜ਼ੀ, ਰਵੀ ਰੇਣਾ, ਵੀ.ਕੇ. ਮੱਟੂ, ਰਵਿੰਦਰ ਪੰਜਾਬੀ ਆਦਿ ਹਾਜ਼ਰ ਸਨ।

Posted on June 1st, 2026

Posted on May 28th, 2026

Posted on May 27th, 2026

Posted on May 26th, 2026

Posted on May 25th, 2026

Posted on May 22nd, 2026

Posted on May 21st, 2026

Posted on May 20th, 2026

Posted on May 19th, 2026

Posted on May 15th, 2026

Posted on May 14th, 2026

Posted on May 13th, 2026