Posted on October 31st, 2013

<p>ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਮਰਹੂਮ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਦਾ ਸਨਮਾਨ ਕਰਦੇ ਹੋਏ <br></p>
ਅੰਮ੍ਰਿਤਸਰ- ਸਾਕਾ ਨੀਲਾ ਤਾਰਾ ਸ਼ਹੀਦੀ ਯਾਦਗਾਰ ਬਣਾਏ ਜਾਣ ਤੋਂ ਕੁਝ ਮਹੀਨੇ ਬਾਅਦ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਮਾਰਨ ਵਾਲੇ ਬੇਅੰਤ ਸਿੰਘ, ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਢੁਕਵੀਂ ਯਾਦਗਾਰ ਬਣਾਈ ਜਾਵੇ।
ਇੱਥੇ ਇਨ੍ਹਾਂ ਤਿੰਨਾਂ ਦੀ ਯਾਦ ਵਿੱਚ ਬਰਸੀ ਸਮਾਗਮ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡੇ ਬੁੰਗੇ ਵਿਖੇ ਬੇਅੰਤ ਸਿੰਘ, ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਅਖੰਡ ਪਾਠ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਇਆ ਗਿਆ ਜਦਕਿ ਇਹ ਸਮਾਗਮ ਦਲ ਖ਼ਾਲਸਾ ਅਤੇ ਅਕਾਲੀ ਦਲ (ਪੰਚ ਪ੍ਰਧਾਨੀ) ਆਦਿ ਵੱਲੋਂ ਰਲ ਕੇ ਕੀਤਾ ਗਿਆ ਹੈ। ਸਮਾਗਮ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ, ਵਧੀਕ ਸਕੱਤਰ ਦਲਜੀਤ ਸਿੰਘ ਬੇਦੀ, ਦਲ ਖ਼ਾਲਸਾ ਤੋਂ ਕੰਵਰਪਾਲ ਸਿੰਘ, ਪੰਚ ਪ੍ਰਧਾਨੀ ਤੋਂ ਹਰਪਾਲ ਸਿੰਘ ਚੀਮਾ, ਪੰਥਕ ਸੇਵਾ ਲਹਿਰ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸ਼ਾਮਲ ਹੋਏ। ਇਸ ਮੌਕੇ ਬੇਅੰਤ ਸਿੰਘ ਦੇ ਵੱਡੇ ਬੇਟੇ ਸਰਬਜੀਤ ਸਿੰਘ ਨੂੰ ਸਿੱਖ ਜਥੇਬੰਦੀਆਂ ਵੱਲੋਂ ਚਾਂਦੀ ਦੀ ਤਸ਼ਤਰੀ, ਸਿਰੋਪਾ ਅਤੇ ਸਿਰੀ ਸਾਹਿਬ ਦੇ ਕੇ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਸਤਵੰਤ ਸਿੰਘ ਦੇ ਭਰਾ ਵਰਿਆਮ ਸਿੰਘ ਅਤੇ ਕੇਹਰ ਸਿੰਘ ਦੇ ਬੇਟੇ ਸਤਵੰਤ ਸਿੰਘ ਨੂੰ ਵੀ ਸਨਮਾਨਤ ਕੀਤਾ ਗਿਆ। ਇਨ੍ਹਾਂ ਨੂੰ ਭੇਟ ਕੀਤੀ ਗਈ ਚਾਂਦੀ ਦੀ ਤਸ਼ਤਰੀ ਤੇ ‘ਖ਼ਾਲਸਾ ਪੰਥ ਦੇ ਮਹਾਨ ਸਪੂਤ, ਲਾਸਾਨੀ ਯੋਧੇ’ ਉਕਰਿਆ ਹੋਇਆ ਹੈ।
ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ’ਤੇ ਜੂਨ 1984 ਵਿੱਚ ਕੀਤੇ ਗਏ ਫੌਜੀ ਹਮਲੇ ਦਾ ਦੁੱਖ ਅਸਹਿ ਅਤੇ ਅਕਹਿ ਹੈ। ਇਸ ਹਮਲੇ ਕਾਰਨ ਹਰੇਕ ਸਿੱਖ ਹਿਰਦਾ ਜ਼ਖ਼ਮੀ ਹੋਇਆ ਸੀ ਅਤੇ ਇਸੇ ਪੀੜ ਨੂੰ ਨਾ ਸਹਾਰਦਿਆਂ ਇਨ੍ਹਾਂ ਤਿੰਨਾਂ ਸਿੱਖਾਂ ਨੇ ਪ੍ਰਧਾਨ ਮੰਤਰੀ ਨੂੰ ਮਾਰ ਮੁਕਾਇਆ ਸੀ।
ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਹਾਜ਼ਰ ਪਰਿਵਾਰਾਂ ਦੇ ਜੀਆਂ ਨੇ ਸ਼੍ਰੋਮਣੀ ਕਮੇਟੀ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਤਿੰਨਾਂ ਦੀ ਢੁਕਵੀਂ ਯਾਦਗਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੰਚ ਬਣਾਈ ਜਾਵੇ। ਇਸ ਸਬੰਧੀ ਇਕੱਠ ਵੱਲੋਂ ਮਤਾ ਵੀ ਪਾਸ ਕੀਤਾ ਗਿਆ, ਜਿਸ ’ਤੇ ਸਮੂਹ ਆਗੂਆਂ ਨੇ ਦਸਤਖ਼ਤ ਕੀਤੇ। ਇਹ ਮੰਗ ਪੱਤਰ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪਿਆ ਗਿਆ ਹੈ।

Posted on June 1st, 2026

Posted on May 28th, 2026

Posted on May 27th, 2026

Posted on May 26th, 2026

Posted on May 25th, 2026

Posted on May 22nd, 2026

Posted on May 21st, 2026

Posted on May 20th, 2026

Posted on May 19th, 2026

Posted on May 15th, 2026

Posted on May 14th, 2026

Posted on May 13th, 2026